ਭਵਾਨੀਗੜ੍ਹ (ਕਾਂਸਲ) - ਸਥਾਨਕ ਸ਼ਹਿਰ ’ਚੋਂ ਲੰਘਦੀ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ’ਤੇ ਬਲਿਆਲ ਰੋਡ ਕੱਟ ਨਜ਼ਦੀਕ ਅੱਜ ਇਕ ਮੋਟਰਸਾਈਕਲ ਅਤੇ ਸਕੂਟਰੀ ਵਿਚਕਾਰ ਹੋਏ ਹਾਦਸੇ ’ਚ ਇਕ ਬਜ਼ੁਰਗ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਹਾਈਵੇ ਉੱਪਰ ਸੰਗਰੂਰ ਸਾਈਡ ਵੱਲ ਨੂੰ ਜਾ ਰਹੇ ਮੋਟਰਸਾਈਕਲ ਸਵਾਰ ਜਦੋਂ ਬਲਿਆਲ ਰੋਡ ਕੱਟ ਨਜ਼ਦੀਕ ਪਹੁੰਚੇ ਤਾਂ ਬਲਿਆਲ ਵਾਲੀ ਸਾਈਡ ਤੋਂ ਆ ਰਹੀ ਇਕ ਸਕੂਟਰੀ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਸਕੂਟਰੀ ਸਵਾਰ ਬਜ਼ੁਰਗ ਮੇਘ ਸਿੰਘ ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਜਿਸ ਦੇ ਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਬਜ਼ੁਰਗ ਮੇਘ ਸਿੰਘ ਵਾਸੀ ਨਦਾਮਪੁਰ ਨੂੰ 108 ਨੰਬਰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਜਦੋਂਕਿ ਮੋਟਰਸਾਈਕਲ ਸਵਾਰ ਜ਼ਖਮੀ ਹੋਏ ਵਿਅਕਤੀ ਨੂੰ ਉਸ ਦੇ ਸਾਥੀ ਵੱਲੋਂ ਕਿਸੇ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
AK 47 ਦੀ ਨੋਕ 'ਤੇ ਲੁੱਟ! ਨਕਦੀ ਤੇ ਮੋਬਾਈਲ ਖੋਹ ਹੋਏ ਫਰਾਰ, ਸੀਸੀਟੀਵੀ 'ਚ ਕੈਦ ਹੋਈ ਘਟਨਾ
NEXT STORY