ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਰੰਜਿਸ਼ ਤਹਿਤ ਸੱਟਾਂ ਮਾਰਨ ਦੇ ਦੋਸ਼ ਹੇਠ 3 ਨਾਮਜ਼ਦ ਸਮੇਤ 5 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਦਈ ਗਗਨਦੀਪ ਸਿੰਘ ਪੁੱਤਰ ਸਰਦਾਰੀ ਲਾਲ ਵਾਸੀ ਗਰੀਨ ਐਵੀਨਿਊ ਨੇੜੇ ਝਬਾਲ ਚੌਕ ਤਰਨਤਾਰਨ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਦੋਸ਼ੀ ਬਿਕਰਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਸ਼ੇਰੋਂ ਜਵੰਦਾ, ਕਾਰਜ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਜਵੰਦਾ, ਰੇਸ਼ਮ ਸਿੰਘ ਤੇ 5 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਸੱਟਾਂ ਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਜਦੋਂ ਉਸ ਦਾ ਭਰਾ ਜਸਪ੍ਰੀਤ ਸਿੰਘ ਉਸ ਨੂੰ ਛੁਡਾਉਣ ਲਈ ਅੱਗੇ ਹੋਇਆ ਤਾਂ ਦੋਸ਼ੀਆਂ ਨੇ ਉਸ ਨੂੰ ਵੀ ਹਥਿਆਰਾਂ ਨਾਲ ਸੱਟਾਂ ਲਾ ਕੇ ਜ਼ਖਮੀ ਕਰ ਦਿੱਤਾ। ਵਜ੍ਹਾ ਰੰਜਿਸ਼ ਇਹ ਸੀ ਕਿ ਇਕ ਦਿਨ ਬਿਕਰਮ ਸਿੰਘ ਨੇ ਸ਼ਰਾਬੀ ਹਾਲਤ 'ਚ ਉਸ ਵਿਚ ਮੋਟਰਸਾਈਕਲ ਮਾਰਿਆ ਤੇ ਉਲਟਾ ਉਸ ਨੂੰ ਹੀ ਗਾਲ੍ਹਾਂ ਕੱਢਣ ਲੱਗਾ। ਜਦੋਂ ਉਸ ਨੂੰ ਗਾਲ੍ਹਾਂ ਕੱਢਣ ਤੋਂ ਵਰਜਿਆ ਤਾਂ ਉਸ ਨੇ ਧਮਕੀਆਂ ਦਿੱਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
23 ਸਾਲ ਬੀਤਣ ਤੋਂ ਬਾਅਦ ਵੀ ਨਹੀਂ ਸੰਭਾਲੀ ਗਈ ਗਿਆਨੀ ਜ਼ੈਲ ਸਿੰਘ ਨਾਲ ਸਬੰਧਤ ਬੈਰਕ
NEXT STORY