ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਇਥੋਂ ਦੇ ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ 2 ਵਿਅਕਤੀਆਂ ਦੀ ਖੂਹ ਵਿਚ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਰਾਮਨਾਥ ਪੁੱਤਰ ਸਰਵਣ ਰਾਮ (64) ਦੇ ਪੁੱਤਰ ਸਤਨਾਮ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਬੁੱਧਵਾਰ 11 ਵਜੇ ਉਨ੍ਹਾਂ ਦੇ ਖੇਤਾਂ ਵਿਚ ਬਣੀ ਪਾਣੀ ਵਾਲੀ ਮੋਟਰ ਦੀ ਰਿਪੇਅਰ ਦਾ ਕੰਮ ਪਿੰਡ ਦੇ ਹੀ ਮਿਸਤਰੀ ਰਾਮ ਮੂਰਤੀ ਵਲੋਂ ਕੀਤਾ ਜਾ ਰਿਹਾ ਸੀ ਅਤੇ ਉਹ 40 ਫੁੱਟ ਡੂੰਘੀ ਇਸ ਖੂਹੀ ਵਿਚ ਵੜ ਕੇ ਮੋਟਰ ਠੀਕ ਕਰਨ ਦਾ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਬਿਜਲੀ ਮਹਿਕਮੇ ਦੀ ਵੱਡੀ ਕਾਰਵਾਈ, 23 ਪੁਲਸ ਮੁਲਾਜ਼ਮਾਂ ਦੇ ਘਰਾਂ 'ਚ ਲੱਗੀ 'ਕੁੰਡੀ' ਫੜੀ
ਉਸ ਨੇ ਦੱਸਿਆ ਕਿ ਮੇਰੇ ਪਿਤਾ ਖੂਹ ਦੇ ਸਿਰੇ ’ਤੇ ਮੋਟਰ ਨੂੰ ਰੱਸੇ ਨਾਲ ਫੜੀ ਖੜ੍ਹੇ ਸਨ ਕਿ ਸਾਡੀ ਮੋਟਰ ਨੇੜੇ ਰਹਿੰਦਾ ਜਸਵਿੰਦਰ ਸਿੰਘ ਪੁੱਤਰ ਅਜੀਤ ਸਿੰਘ (42), ਜਿਸ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ, ਵੀ ਮੌਕੇ ’ਤੇ ਆ ਗਿਆ। ਉਹ ਦੋਵੇਂ ਚੱਲ ਰਿਹਾ ਕੰਮ ਵੇਖ ਰਹੇ ਸਨ ਕਿ ਖੂਹ ਵਿਚ ਡਿੱਗ ਪਏ। ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਸ ਨੇ ਘਟਨਾ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਮ੍ਰਿਤਕ ਰਾਮਨਾਥ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਣ ਬੱਸਾਂ ’ਤੇ ‘ਟਰੈਕਿੰਗ ਸਿਸਟਮ’ ਜ਼ਰੀਏ ਰਹੇਗੀ ‘ਤਿੱਖੀ ਨਜ਼ਰ’, ਟਰਾਂਸਪੋਰਟ ਮਹਿਕਮੇ ਵੱਲੋਂ ਹਿਦਾਇਤਾਂ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ
NEXT STORY