ਜਲੰਧਰ (ਸੋਨੂੰ)- ਜਲੰਧਰ ਦੇ ਕੂਲ ਰੋਡ 'ਤੇ ਪੇਂਟਿੰਗ ਦਾ ਕੰਮ ਕਰ ਰਹੇ ਦੋ ਮਜ਼ਦੂਰਾਂ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ। ਇਹ ਵੱਡਾ ਹਾਦਸਾ ਮੰਗਲਵਾਰ ਨੂੰ ਉਸ ਇਮਾਰਤ 'ਤੇ ਵਾਪਰਿਆ, ਜਿੱਥੇ ਕੂਲ ਰੋਡ ਨੇੜੇ ਪੰਜਾਬ ਨੈਸ਼ਨਲ ਬੈਂਕ ਅਤੇ ਈ. ਡੀ. ਦਫ਼ਤਰ ਸਥਿਤ ਹਨ। ਦੋਵੇਂ ਮਜ਼ਦੂਰ 5ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਏ।

ਹਾਦਸੇ ਵਿੱਚ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਬਾਅਦ ਵਿੱਚ ਉਸ ਦੀ ਵੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਹਾਦਸਾ ਉਸ ਸਮੇਂ ਹੋਇਆ ਜਦੋਂ ਪੰਜਵੀਂ ਮੰਜ਼ਿਲ 'ਤੇ ਪੇਂਟ ਦਾ ਕੰਮ ਕਰ ਰਹੇ ਇਕ ਮਜ਼ਦੂਰ ਦਾ ਪੈਰ ਫਿਸਲ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਉਸ ਦਾ ਦੂਜਾ ਸਾਥੀ ਮਜ਼ਦੂਰ ਵੀ ਆਪਣਾ ਸੰਤੁਲਨ ਗੁਆ ਬੈਠਾ ਅਤੇ ਦੋਵੇਂ ਹੇਠਾਂ ਡਿੱਗ ਗਏ। ਹਾਲਾਂਕਿ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਹਾਦਸਾ ਸੇਫਟੀ ਬੈਲਟ ਟੁੱਟਣ ਕਾਰਨ ਹੋਇਆ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕੁੜੀ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੜ ਰਿਮਾਂਡ 'ਤੇ
ਘਟਨਾ ਦੀ ਜਾਣਕਾਰੀ ਮਿਲਦੇ ਹੀ ਬੱਸ ਸਟੈਂਡ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਇਸ ਗੱਲ ਦੀ ਪੁਸ਼ਟੀ ਕਰ ਰਹੀ ਹੈ ਕਿ ਕੀ ਮਜ਼ਦੂਰਾਂ ਕੋਲ ਸੁਰੱਖਿਆ ਉਪਕਰਨ ਮੌਜੂਦ ਸਨ ਜਾਂ ਨਹੀਂ ਅਤੇ ਜੇ ਸਨ ਤਾਂ ਕੀ ਉਹ ਨਿਯਮਾਂ ਦੇ ਅਨੁਸਾਰ ਸਨ। ਦੋਵਾਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਗਮਗੀਨ ਹੈ ਅਤੇ ਲੋਕਾਂ ਨੇ ਕੰਮ ਵਾਲੀ ਥਾਂ 'ਤੇ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ 'ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਹੁਣ ਪਟਿਆਲਾ 'ਚ ਸ਼ਰਮਨਾਕ ਕਾਂਡ! ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ
ਸੁੱਖਣਵਾਲਾ ਦੇ ਗੁਰਵਿੰਦਰ ਸਿੰਘ ਕਤਲ ਕਾਂਡ 'ਚ ਨਵਾਂ ਮੋੜ
NEXT STORY