ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- 2 ਲੱਖ ਰੁਪਏ ਠੱਗਣ ਦੇ ਮਾਮਲੇ 'ਚ ਇਕ ਵਿਅਕਤੀ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਸਿਟੀ ਸੰਗਰੂਰ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਰਮਨਦੀਪ ਕੌਰ ਪੁੱਤਰੀ ਮਲਕੀਤ ਸਿੰਘ ਵਾਸੀ ਮੰਗਵਾਲ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਹਨੀ ਸਿੰਗਲਾ ਪੁੱਤਰ ਅਸ਼ੋਕ ਕੁਮਾਰ ਵਾਸੀ ਕਿਸ਼ਨਪੁਰਾ ਬਸਤੀ ਸੰਗਰੂਰ ਨੇ ਉਸ ਤੋਂ 2 ਲੱਖ ਰੁਪਏ ਕੰਪਿਊਟਰ ਹਾਰਡਵੇਅਰ ਦੀ ਦੁਕਾਨ ਖੋਲ੍ਹਣ ਲਈ ਲਏ ਸਨ ਪਰ ਉਕਤ ਵਿਅਕਤੀ ਨੇ ਨਾ ਤਾਂ ਕੋਈ ਦੁਕਾਨ ਖੋਲ੍ਹੀ ਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਰ-ਮੋਟਰਸਾਈਕਲ ਦੀ ਟੱਕਰ 'ਚ ਮਾਮੇ-ਭਾਣਜੇ ਦੀ ਮੌਤ
NEXT STORY