ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਤੋਂ ਮੁੱਖ ਸਿਪਾਹੀ ਰਾਜਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੁਖਬਰ ਦੀ ਇਤਲਾਹ 'ਤੇ ਪੂਰਨ ਸਿੰਘ ਪੁੱਤਰ ਜਰਮਨ ਸਿੰਘ ਵਾਸੀ ਵਾਰਡ ਨੰਬਰ-2 ਪੱਟੀ ਦੇ ਘਰ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਤੋਂ ਮੁੱਖ ਸਿਪਾਹੀ ਸਤਨਾਮ ਸਿੰਘ ਨੇ ਗਸ਼ਤ ਦੌਰਾਨ ਹਰਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗਲੀ ਖੂਹ ਵਾਲੀ ਚੌਕ ਮੁਰਾਦਪੁਰ ਤਰਨਤਾਰਨ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੰਦਰਰਾਜ ਸਿੰਘ ਉਮਰਾਨੰਗਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ
NEXT STORY