ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਫਿਰ ਦੋ ਛੁੱਟੀਆਂ ਆ ਗਈਆਂ ਹਨ। ਦਰਅਸਲ ਮਾਰਚ ਮਹੀਨੇ ਦੇ ਅਖ਼ੀਰ 'ਚ ਫਿਰ 2 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਛੁੱਟੀ ਐਲਾਨੀ ਗਈ ਹੈ। ਇਸ ਦਿਨ ਈਦ-ਉਲ-ਫਿਤਰ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 28ਵੇਂ ਦਿਨ 56 ਨਸ਼ਾ ਸਮੱਗਲਰ ਗ੍ਰਿਫ਼ਤਾਰ
ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ, ਜਦਕਿ 30 ਮਾਰਚ ਨੂੰ ਐਤਵਾਰ ਹੈ ਅਤੇ ਇਹ ਹਫ਼ਤਾਵਾਰੀ ਸਰਕਾਰੀ ਛੁੱਟੀ ਰਹੇਗੀ। ਲਗਾਤਾਰ 2 ਛੁੱਟੀਆਂ ਹੋਣ ਕਾਰਨ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3, 7, 8 ਅਤੇ 9 ਤਾਰੀਖ਼ ਲਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਮੀਨਾਂ 'ਤੇ ਲੱਗਣ ਵਾਲੀ ਅਸ਼ਟਾਮ ਡਿਊਟੀ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
NEXT STORY