ਭਵਾਨੀਗੜ੍ਹ(ਕਾਂਸਲ) — ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇ ਨੰਬਰ 7 ਉਪਰ ਅੱਜ ਪਿੰਡ ਰਾਜਪੁਰਾ ਮਸਾਣੀ ਨੇੜੇ ਇਕ ਕਾਰ ਅਤੇ ਮੋਟਰਸਾਇਕਲ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਅਤੇ ਕਾਰ ਦਾ ਅਗਲਾ ਹਿੱਸਾਂ ਬੂਰੀ ਤਰ੍ਹਾਂ ਚਕਨਾਚੂਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਾਈਵੇ ਪੈਟਰੋਲਿੰਗ ਪੁਲਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਦਰਬਾਰਾ ਸਿੰਘ ਅਤੇ ਹੈਂਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾ ਰਹੀ ਇਕ ਵਰਨਾ ਕਾਰ ਦੇ ਅੱਗੇ ਇਕ ਮੋਟਰਸਾਇਕਲ ਆ ਜਾਣ ਕਾਰਨ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਕਾਲਾਝਾੜ ਟੋਲ ਪਲਾਜ਼ਾ ਦੀ ਐਬੂੰਲੈਂਸ ਰਾਹੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਪੁਲਸ ਕਰਮਚਾਰੀਆਂ ਨੇ ਦੱਸਿਆ ਕਿ ਕਾਰ ਅਤੇ ਮੋਟਰਸਾਇਕਲ ਦੀ ਟੱਕਰ ਏਨੀ ਜ਼ਬਰਦਸਤ ਸੀ ਇਸ ਹਾਦਸੇ 'ਚ ਕਾਰ ਦਾ ਅਗਾ ਹਿੱਸਾ ਬੂਰੀ ਤਰ੍ਹਾਂ ਚਕਨਾ-ਚੂਰ ਹੋ ਗਿਆ ਅਤੇ ਕਾਰ ਦੇ ਏਅਰਬੈਗ ਖੁੱਲ ਜਾਣ ਕਾਰਨ ਕਾਰ ਚਾਲਕ ਦਾ ਬਚਾਅ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿਚ ਜ਼ਖ਼ਮੀ ਹੋਏ ਮੋਟਰਸਾਇਕਲ ਸਵਾਰਾਂ ਵਿਚੋਂ ਇਕ ਵਿਅਕਤੀ ਦੀ ਪਟਿਆਲ ਪਹੁੰਚ ਕੇ ਮੌਤ ਹੋ ਗਈ।
ਲਾੜਾ-ਲਾੜੀ ਨੇ ਮਾਸਕ ਪਹਿਨ ਕੇ ਲਏ 7 ਫੇਰੇ
NEXT STORY