ਲੁਧਿਆਣਾ (ਖੁਰਾਨਾ): ਪਿੰਡ ਭੰਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਦੋ ਵੱਖ-ਵੱਖ ਧੜੇ ਆਪਸ ਵਿਚ ਭਿੜ ਗਏ, ਜਿਸ ਦੌਰਾਨ ਉਨ੍ਹਾਂ ਦੀ ਟੀਮ 'ਤੇ ਦੂਜੇ ਧੜੇ ਦੇ ਲੋਕਾਂ ਨੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ 'ਚ ਕੁੱਲ 4 ਲੋਕ ਜ਼ਖਮੀ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਇਸ ਮਾਮਲੇ ਵਿਚ ਅਮਨ ਚੰਡੋਕ ਨੇ ਦੋਸ਼ ਲਗਾਏ ਹਨ ਕਿ ਉਹ ਇਲਾਕੇ ਦੇ ਪ੍ਰੀਤਮ ਵਿਹਾਰ ਵਿਚ ਚੋਣ ਪ੍ਰਚਾਰ ਕਰ ਰਹੇ ਸਨ, ਇਸ ਦੌਰਾਨ ਮੌਕੇ 'ਤੇ ਪਹੁੰਚੇ ਦੂਜੀ ਧਿਰ ਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਗਾਹਲਾ ਕੱਢਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਹ ਮੌਕੇ ਤੋਂ ਜਾਨ ਬਚਾ ਕੇ ਭੱਜੇ ਹਨ, ਜਦਕਿ ਉਨ੍ਹਾਂ ਦੇ ਸਿਰ 'ਤੇ ਟਾਂਕੇ ਲੱਗੇ ਹੋਏ ਹਨ। ਅਮਨ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਪਹੁੰਚੇ ਤੇ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - 3 ਸਾਲ ਸੁੱਖਾਂ ਸੁੱਖ ਕੇ ਲਈ ਸੀ ਪੁੱਤ ਦੀ ਦਾਤ, ਜਨਮ ਦਿਨ ਤੋਂ ਕੁਝ ਪਹਿਲਾਂ ਵਾਪਰ ਗਈ ਅਣਹੋਣੀ
ਉੱਥੇ ਹੀ ਦੂਜੀ ਧਿਰ ਦੇ ਆਗੂ ਭੱਮੀਆਂ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਮਲ੍ਹਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਪਿਛਲੇ 10 ਸਾਲਾਂ ਤੋਂ ਪਿੰਡ ਦੇ ਸਰਪੰਚ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜਿਸ ਸਮੇਂ ਉਕਤ ਘਟਨਾ ਹੋਈ, ਉਸ ਵੇਲੇ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਪਿੰਡ ਵਿਚ ਚੋਣ ਪ੍ਰਚਾਰ ਕਰ ਰਹੇ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪਿੰਡ ਦੇ ਲੋਕਾਂ ਵੱਲੋਂ ਹੀ ਦਿੱਤੀ ਗਈ ਹੈ ਕਿ ਅਮਨ ਚੰਡੋਕ ਵੱਲੋਂ ਪਿੰਡ ਦੇ ਲੋਕਾਂ ਦੇ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਵਾਈ ਜਾ ਰਹੀ ਹੈ। ਦੋਹਾਂ ਧਿਰਾਂ ਵੱਲੋਂ ਇਕ ਦੂਜੇ ਦੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਜਦਕਿ ਪੁਲਸ ਵੱਲੋਂ ਮਾਮਲੇ ਦੀ ਕੀਤੀ ਜਾਣ ਵਾਲੀ ਜਾਂਚ ਮਗਰੋਂ ਹੀ ਅਸਲ ਸੱਚ ਸਾਹਮਣੇ ਆ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੇ ਸੁਫ਼ਨੇ ਸਾਕਾਰ ਕਰ ਰਹੀ ਪੰਜਾਬ ਸਰਕਾਰ
NEXT STORY