ਕਪੂਰਥਲਾ/ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਅੱਜ ਦੁਕਾਨ 'ਤੇ ਕਬਜੇ ਨੂੰ ਲੇ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਜਿਸ ਦੌਰਾਨ ਹਿੰਸਕ ਝੜਪ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਪੰਜਵਾਂ ਤਖ਼ਤ ਦੀਆਂ ਦੁਕਾਨਾਂ ਮੌਜੂਦ ਹਨ। ਜਿਸ ਨੂੰ ਲੈ ਕੇ ਇਹ ਵਿਵਾਦ ਹੋਇਆ ਹੈ। ਇਸ ਮੌਕੇ ਨਿਹੰਗ ਸਿੰਘ ਅਤੇ ਦੂਜੀ ਧਿਰ ਆਹਮੋ-ਸਾਹਮਣੇ ਹੋ ਗਏ। ਲੜਾਈ ਦੌਰਾਨ ਤਿੰਨ ਮਹਿਲਾਵਾਂ ਅਤੇ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ।
ਕਿਹਾ ਜਾ ਰਿਹਾ ਹੈ ਕਿ ਔਰਤ ਕੁਲਵੰਤ ਕੌਰ ਵੱਲੋਂ ਦੁਕਾਨ ਦਾ ਕਿਰਾਇਆ ਨਹੀਂ ਦਿੱਤਾ ਗਿਆ ਹੈ ਜਦਕਿ ਕੁਲਵੰਤ ਕੌਰ ਦਾ ਕਹਿਣਾ ਹੈ ਕਿ ਦੁਕਾਨ ਉਨ੍ਹਾਂ ਦੀ ਕੁੜੀ ਦੇ ਨਾਂ 'ਤੇ ਹੈ। ਉਨ੍ਹਾਂ ਦਾ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ। ਸਾਰੇ ਕਾਗਜ਼ ਉਨ੍ਹਾਂ ਦੇ ਕੋਲ ਹਨ। ਲੜਾਈ ਦੌਰਾਨ ਦੋਹਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਵੀ ਕੀਤੀ ਗਈ ਅਤੇ ਇਕ ਦੂਜੇ 'ਤੇ ਹਮਲਾ ਕੀਤਾ ਗਿਆ। ਇਸ ਮੌਕੇ 'ਤੇ ਇਕ ਧਿਰ ਵੱਲੋਂ ਪੈਟਰੋਲ ਛਿੜਕ ਕੇ ਦੂਜੀ ਧਿਰ ਨੂੰ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਥਾਣੇਦਾਰ ਨਾਲ 2 ਵਿਅਕਤੀਆਂ ਨੇ ਕਰ ਦਿੱਤਾ ਕਾਂਡ, ਸੱਚ ਸਾਹਮਣੇ ਆਉਣ 'ਤੇ ਉੱਡੇ ਹੋਸ਼
ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾਦਾ ਹੈ ਕਿ ਇਹ ਦੁਕਾਨ ਦਾ ਵਿਆਦ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਉਧਰ ਮੌਕੇ 'ਤੇ ਪਹੁੰਚ ਕੇ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋਂ ਵੀ ਦੋਸ਼ੀ ਹੋਣਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਚਿੱਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ, ਪਾਣੀਆਂ ਨੂੰ ਲੈ ਕੇ ਆਖੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਐਕਸਾਈਜ਼ ਵਿਭਾਗ ਦਾ ਵੱਡਾ ਫ਼ੈਸਲਾ, 35 ਫ਼ੀਸਦੀ ਘਟਾਏ ਗਏ ਰਿਜ਼ਰਵ ਰੇਟ
NEXT STORY