ਤਰਨਤਾਰਨ (ਰਮਨ)-ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘਰਿਆਲਾ ਵਿਖੇ ਐਤਵਾਰ ਨੂੰ ਦੋ ਧਿਰਾਂ ’ਚ ਜ਼ਮੀਨੀ ਵਿਵਾਦ ਕਾਰਨ ਗੋਲ਼ੀਆਂ ਚਲਾਉਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ’ਚ ਪੱਟੀ ਅਧੀਨ ਆਉਂਦੀ ਪੁਲਸ ਚੌਂਕੀ ਘਰਿਆਲਾ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਘਰਿਆਲਾ ਵਿਖੇ ਦੋ ਪਰਿਵਾਰਾਂ ’ਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕੀਤਾ ਗਿਆ। ਇਸ ਝਗੜੇ ਅਤੇ ਗਾਲੀ-ਗਲੋਚ ਸਬੰਧੀ ਇਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਕੁਝ ਵਿਅਕਤੀ ਇਕ ਘਰ ਦੀ ਕੰਧ ’ਤੇ ਖੜ੍ਹੇ ਹੋ ਕੇ ਸ਼ਰੇਆਮ ਗਾਲੀ-ਗਲੋਚ ਕਰਦੇ ਹੋਏ ਜਾਨੋਂ ਮਾਰਨ ਦੀ ਨੀਅਤ ਨਾਲ ਲਲਕਾਰਾ ਮਾਰਦੇ ਵੇਖੇ ਜਾ ਰਹੇ ਹਨ, ਜਿਨ੍ਹਾਂ ’ਚੋਂ ਇਕ ਦੇ ਹੱਥ ਵਿਚ ਬੰਦੂਕ ਵੀ ਮੌਜੂਦ ਹੈ।
ਇਹ ਵੀ ਪੜ੍ਹੋ- ਭ੍ਰਿਸ਼ਟਾਚਾਰ ਕਰਨ ਵਾਲੇ ਸਿਆਸੀ ਆਗੂਆਂ ਤੋਂ ਪੂਰਾ ਹਿਸਾਬ ਲਵਾਂਗੇ, ਪੰਜਾਬ ’ਚ ਅਕਾਲੀ ਦਲ ਹੋਇਆ ਜ਼ੀਰੋ : ਭਗਵੰਤ ਮਾਨ
ਇਸ ਦੌਰਾਨ ਦੂਜੇ ਧਿਰ ’ਚ ਪਰਿਵਾਰਕ ਮੈਂਬਰ ਆਪਣੀ ਜਾਨ ਨੂੰ ਬਚਾਉਂਦੇ ਹੋਏ ਕਮਰੇ ਅੰਦਰ ਲੁਕ ਕੇ ਵੀਡੀਓ ਬਣਾ ਰਹੇ ਹਨ। ਇਸ ਦੌਰਾਨ ਕੁਝ ਔਰਤਾਂ ਵੱਲੋਂ ਬੰਦੂਕ ਨਾਲ ਲਲਕਾਰਾ ਮਾਰ ਰਹੇ ਵਿਅਕਤੀਆਂ ਦਾ ਕਹੀ ਫੜ ਕੇ ਅੱਗੋਂ ਮੁਕਾਬਲਾ ਕਰਨ ਲਈ ਗੱਲ ਕਹੀ ਜਾ ਰਹੀ ਹੈ। ਇਸ ਦੌਰਾਨ ਤਿੰਨ ਵੱਖ-ਵੱਖ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓ ਨੂੰ ਕਬਜ਼ੇ ’ਚ ਲੈਂਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਚੌਕੀ ਘਰਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਦੋਵਾਂ ਧਿਰਾਂ ਨੂੰ ਵੇਖਦੇ ਹੋਏ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਬਣਦੀ ਕਾਰਵਾਈ ਜ਼ਰੂਰ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਮਾਂ ਵੱਲੋਂ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਅੰਮ੍ਰਿਤਪਾਲ ਨੇ ਦਿੱਤੀ ਸਫ਼ਾਈ, ਪੋਸਟ ਸ਼ੇਅਰ ਕਰਕੇ ਆਖੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਬਨਿਟ ਮੰਤਰੀ ਦੇ ਦਰਬਾਰ ’ਚ ਪੁੱਜਾ ਚਾਂਦ ਸਿਨੇਮਾ ਨੇੜੇ ਫਲਾਈਓਵਰ ਦੇ ਅੱਧ-ਵਿਚਾਲੇ ਲਟਕੇ ਪ੍ਰਾਜੈਕਟ ਦਾ ਵਿਵਾਦ
NEXT STORY