ਮੋਗਾ (ਗੋਪੀ ਰਾਓਕੇ/ ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਖੋਸਾ ਕੋਟਲਾ ਵਿਚ ਕਾਂਗਰਸੀ ਸਰਪੰਚ ਅਤੇ ਉਸਦੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਫਰੀਦਕੋਟ ਰੇਂਜ ਦੇ ਆਈ. ਜੀ. ਗੁਰਸ਼ਰਨ ਦੀਪ ਸਿੰਘ ਸੰਧੂਵੱਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਇੱਕੋ ਪਿੰਡ ਦੀਆਂ ਰਹਿਣ ਵਾਲੀਆਂ ਹਨ। ਆਪਸ ਵਿਚ ਮੱਤਭੇਦ ਹੋਣ ਕਾਰਨ ਇਨ੍ਹਾਂ ਦੀ ਝੜਪ ਹੋਈ ਜਿਸ ਵਿਚ ਗੋਲੀਆਂ ਚੱਲੀਆਂ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਵਾਰਦਾਤ ਵਿਚ ਸਰਪੰਚ ਵੀਰ ਸਿੰਘ ਅਤੇ ਉਸਦੇ ਸਾਥੀ ਰਣਜੀਤ ਸਿੰਘ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਖਰੜ ’ਚ ਭਰਾ ਵਲੋਂ ਅੰਜਾਮ ਦਿੱਤੇ ਗਏ ਤੀਹਰੇ ਕਤਲ ਕਾਂਡ ’ਚ ਪੁਲਸ ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਅਸੀਂ ਮੁਦੱਈਆਂ ਦੇ ਬਿਆਨਾਂ ਦੇ ਆਧਾਰ ’ਤੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਤਫਤੀਸ਼ ਵਿਚ ਕੀ-ਕੀ ਆਉਂਦਾ ਹੈ ਉਸੇ ਹਿਸਾਬ ਨਾਲ ਅੱਗੇ ਦੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਈ ਦੋਸ਼ੀਆਂ ਨੂੰ ਕਾਬੂ ਵੀ ਕਰ ਲਿਆ ਹੈ ਅਤੇ ਬਾਕੀ ਰਹਿੰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਘਰ ਅੰਦਰ ਵੜ ਕੇ ਕਤਲ ਕੀਤੀਆਂ ਮਾਂ-ਧੀ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AGTF ਦੀ ਵੱਡੀ ਕਾਮਯਾਬੀ, ਬੰਬੀਹਾ ਗੈਂਗ ਦੇ 4 ਮੈਂਬਰ ਵਿਦੇਸ਼ੀ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY