ਨਡਾਲਾ (ਸ਼ਰਮਾ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੇ ਸਾਹਮਣੇ ਇਕ ਬੇਕਾਬੂ ਐਕਸ. ਯੂ. ਵੀ. ਪਲਟੀਆਂ ਖਾਂਦੀ ਹੋਈ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਰਾਹਗੀਰਾਂ ਨੇ ਗੱਡੀ ਦੇ ਸ਼ੀਸ਼ੇ ਭੰਨ੍ਹ ਕੇ ਕਾਰ ਸਵਾਰਾਂ ਨੂੰ ਜ਼ਖ਼ਮੀ ਹਾਲਤ ਵਿਚ ਸੁਭਾਨਪੁਰ ਹਸਪਤਾਲ ਪਹੁੰਚਾਇਆ, ਜਿੱਥੇ ਕਿ ਕਾਰ ਸਵਾਰ ਲਖਬੀਰ ਸਿੰਘ ਪੁੱਤਰ ਸਵ. ਹਰਨਾਮ ਸਿੰਘ ਅਤੇ ਲਵਦੀਪ ਸਿੰਘ (38) ਪੁੱਤਰ ਅਜੀਤ ਸਿੰਘ ਵਾਸੀ ਚਿੰਗੜ ਕਲਾਂ ਥਾਣਾ ਦਸੂਹਾ (ਹੁਸ਼ਿਆਰਪੁਰ) ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਅਤੇ ਕਾਰ ਸਵਾਰ ਹਰਜਿੰਦਰ ਕੌਰ ਪਤਨੀ ਲਵਦੀਪ ਸਿੰਘ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਐਨਕਾਊਂਟਰ ਦੌਰਾਨ ਫੜੇ ਗਏ ਚਿੰਟੂ ਗਰੁੱਪ ਦੇ ਬਦਮਾਸ਼ ਦੀ ਮੌਤ, ਭੈਣ ਨੇ ਲਗਾਏ ਗੰਭੀਰ ਦੋਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਏ. ਐੱਸ. ਆਈ. ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਆਪਣੀ ਐਕਸ. ਯੂ. ਵੀ. ਗੱਡੀ ’ਚ ਸਵਾਰ ਹੋ ਕੇ ਆਪਣੇ ਪਿੰਡ ਤੋਂ ਸੰਗੋਵਾਲ ਨੂੰ ਜਾ ਰਿਹਾ ਸੀ, ਜਦ ਉਹ ਉਕਤ ਜਗ੍ਹਾ ’ਤੇ ਪੁੱਜੇ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਪੋਸਟਮਾਰਮ ਕਰਵਾ ਕੇ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦੀਆਂ ਵਾਰਦਾਤਾਂ ’ਚ ਸ਼ਾਮਲ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
NEXT STORY