ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਮਲਹੋਤਰਾ, ਆਵਲਾ)— ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਵੱਲੋਂ ਮੋਟਰਸਾਈਕਲ ਚਾਲਕ ਨਾਲ ਹਾਦਸਾ ਕਰ ਕੇ ਫਰਾਰ ਹੋ ਜਾਣ ਅਤੇ ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਥਾਣਾ ਅਮੀਰਖਾਸ ਦੀ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਭਰਾ ਪਰਮਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ (ਚੱਕ ਬਲੋਚਾਂ) ਨੇ ਦੋਸ਼ ਲਾਇਆ ਕਿ ਜਦ ਉਸ ਦਾ ਭਰਾ ਓਮ ਪ੍ਰਕਾਸ਼ (32) ਕਰੀਬ 10 ਵਜੇ ਆਪਣੀ ਦੁਕਾਨ ਬੰਦ ਕਰ ਕੇ ਪੀਰ ਬਖਸ਼ ਚੌਹਾਨ ਤੋਂ ਪਿੰਡ ਨੂੰ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਪਿੰਡ ਪੀਰ ਬਖਸ਼ ਚੌਹਾਨ ਦੇ ਕੋਲ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਉਸ ਵਿਚ ਟਰੈਕਟਰ ਮਾਰਿਆ ਤੇ ਇਸ ਹਾਦਸੇ 'ਚ ਓਮ ਪ੍ਰਕਾਸ਼ ਦੀ ਮੌਕੇ 'ਤੇ ਮੌਤ ਹੋ ਗਈ।
ਅਬੋਹਰ, (ਸੁਨੀਲ)—ਪਿੰਡ ਆਲਮਗੜ੍ਹ ਦੇ ਨੇੜੇ ਅੱਜ ਬਾਅਦ ਦੁਪਹਿਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੁਲਸ ਨੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਪਿੰਡ ਜੰਡਵਾਲਾ ਹਨਵੰਤਾ ਵਾਸੀ 60 ਸਾਲਾ ਨੌਰੰਗ ਰਾਮ ਪੁੱਤਰ ਜਸਰਾਮ ਅੱਜ ਦੁਪਹਿਰ ਪਿੰਡ ਤੋਂ ਸ਼ਹਿਰ ਵੱਲ ਆ ਰਿਹਾ ਸੀ ਕਿ ਜਦ ਉਹ ਆਲਮਗੜ੍ਹ ਚੌਕ ਦੇ ਨਜ਼ਦੀਕ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਵਾਲੀ ਥਾਂ ਤੋਂ ਲੰਘ ਰਹੇ ਇਕ ਕਾਰ ਚਾਲਕ ਨੇ ਜ਼ਖਮੀ ਨੌਰੰਗ ਰਾਮ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੋਂ ਉਸ ਨੂੰ ਗੰਗਾਨਗਰ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਉਸ ਨੇ ਦਮ ਤੋੜ ਦਿੱਤਾ।
ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਦੋਸ਼ੀ ਨੂੰ 10 ਸਾਲਾਂ ਦੀ ਸਜ਼ਾ
NEXT STORY