ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)-ਪਰਾਲੀ ਨੂੰ ਲੱਗੀ ਅੱਗ ’ਚੋਂ ਨਿਕਲੇ ਧੂੰਏਂ ਨਾਲ ਅੱਜ ਪਿੰਡ ਮੀਰਪੁਰ ਸੈਦਾਂ ਵਿਖੇ ਮੋਟਰਸਾਈਕਲ ਤੇ ਐਕਟਿਵਾ ਦੀ ਆਹਮੋ-ਸਾਹਮਣੀ ਹੋਈ ਟੱਕਰ ’ਚ ਮੋਟਰਸਾਈਕਲ ਤੇ ਐਕਟਿਵਾ ਚਾਲਕ ਦੋਵਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਹਰਦੇਵ ਸਿੰਘ (58) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਨਿਮਾਜ਼ੀਪੁਰ ਆਪਣੀ ਐਕਟਿਵਾ ’ਤੇ ਸ਼ਾਹਕੋਟ ਤੋਂ ਆਪਣੇ ਪਿੰਡ ਨਿਮਾਜ਼ੀਪੁਰ ਜਾ ਰਿਹਾ ਸੀ ਤੇ ਗੁਰਜੋਤ ਸਿੰਘ (15) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਹੇਰਾਂ ਆਪਣੇ ਪਲੈਟਿਨਾ ਮੋਟਰਸਾਈਕਲ ’ਤੇ ਮਲਸੀਆਂ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਹੇਰਾਂ ਵੱਲ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਵਿਧਾਇਕਾ ਨਰਿੰਦਰ ਭਰਾਜ ਦੇ ਵਿਆਹ ਦੀ ਰਿਸੈਪਸ਼ਨ ’ਚ ਲੱਗੀਆਂ ਰੌਣਕਾਂ (ਦੇਖੋ ਤਸਵੀਰਾਂ)
ਜਦ ਉਹ ਪਿੰਡ ਮੀਰਪੁਰ ਸੈਦਾਂ ਨੇੜੇ ਪਹੁੰਚੇ ਤਾਂ ਇਨ੍ਹਾਂ ਦੇ ਵਾਹਨਾਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ, ਬਜ਼ੁਰਗ ਹਰਦੇਵ ਸਿੰਘ ਤੇ ਨੌਜਵਾਨ ਗੁਰਜੋਤ ਸਿੰਘ ਆਪਣੇ ਵਾਹਨਾਂ ਤੋਂ ਸੜਕ ’ਤੇ ਡਿੱਗ ਗਏ ਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਐੱਸ. ਐੱਚ. ਓ. ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਤੇ ਮਲਸੀਆਂ ਚੌਕੀ ਦੇ ਮੁਖੀ ਨਿਰਮਲ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਵਾਪਰੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। ਐੱਸ. ਐੱਚ. ਓ. ਨਾਗਰਾ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਹਰਦੇਵ ਸਿੰਘ ਤੇ ਗੁਰਜੋਤ ਸਿੰਘ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਨਕੋਦਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੌਕੇ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਪਿੰਡ ਇਕ ਕਿਸਾਨ ਵੱਲੋਂ ਆਪਣੀ ਜ਼ਮੀਨ ’ਚ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਤੋਂ ਉੱਠੇ ਧੂੰਏਂ ਕਾਰਨ ਹਾਦਸਾ ਵਾਪਰਿਆ ਹੈ, ਪਰਾਲੀ ਨੂੰ ਲਗਾਈ ਗਈ ਅੱਗ ਦਾ ਧੂੰਆਂ ਦੋ ਕੀਮਤੀ ਜਾਨਾਂ ਦਾ ਕਾਰਨ ਬਣਿਆ। ਪੂਰੇ ਇਲਾਕੇ 'ਚ ਸ਼ੋਕ ਦੀ ਲਹਿਰ ਦੌੜ ਗਈ ਹੈ।
ਵਿਧਾਇਕਾ ਨਰਿੰਦਰ ਭਰਾਜ ਦੇ ਵਿਆਹ ਦੀ ਰਿਸੈਪਸ਼ਨ ’ਚ ਲੱਗੀਆਂ ਰੌਣਕਾਂ (ਦੇਖੋ ਤਸਵੀਰਾਂ)
NEXT STORY