ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਫਿਰ ਪੰਜਾਬ ਪੁਲਸ ਨੂੰ ਇਕ ਹੋਰ ਸਫ਼ਲਤਾ ਮਿਲੀ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਡੀ.ਜੀ.ਪੀ. ਨੇ ਲਿਖਿਆ ਕਿ ਇੱਕ ਵੱਡੀ ਸਫ਼ਲਤਾ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਸਰਹੱਦ ਪਾਰ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪਾਕਿ-ਅਧਾਰਤ ਸਮੱਗਲਰਾਂ ਨਾਲ ਜੁੜੇ ਦੋ ਵਿਅਕਤੀਆਂ (ਸੁਖਦੇਵ ਸਿੰਘ ਅਤੇ ਅਵਤਾਰ ਸਿੰਘ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ 2015 ਵਿੱਚ ਦੋ ਪਾਕਿਸਤਾਨੀ ਨਾਗਰਿਕ 19.5 ਕਿਲੋ ਹੈਰੋਇਨ ਸਮੇਤ ਸਰਹੱਦ ਪਾਰ ਕਰਕੇ ਆਏ ਸਨ ਅਤੇ ਉਪਰੋਕਤ ਮੁਲਜ਼ਮਾਂ ਨੂੰ 2.5 ਕਿਲੋ ਹੈਰੋਇਨ, 65 ਲੱਖ ਰੁਪਏ, ਨਸ਼ੀਲੇ ਪਦਾਰਥਾਂ, ਇੱਕ ਪਿਸਤੌਲ ਅਤੇ ਇੱਕ ਰਾਈਫਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੁਖਦੇਵ ਸਿੰਘ ਪਿਛਲੇ ਸਾਲ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਅਵਤਾਰ ਸਿੰਘ ਸਤੰਬਰ ਮਹੀਨੇ ਜ਼ਮਾਨਤ ’ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਵਿੱਚ ਐੱਨ. ਡੀ. ਪੀ. ਐੱਸ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਧਮਾਕਿਆਂ ਦਾ ਸਿਲਸਿਲਾ ਜਾਰੀ, ਸਤੰਬਰ ਤੋਂ ਹੁਣ ਤੱਕ 9 ਧਮਾਕੇ
NEXT STORY