ਸੰਗਰੂਰ, (ਵਿਵੇਕ ਸਿੰਧਵਾਨੀ, ਗੋਇਲ)- ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਚਤਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਬੰਤ ਸਿੰਘ ਵਾਸੀ ਢੱਡਰੀਆਂ ਨੇ ਐੱਸ. ਐੱਸ. ਪੀ. ਦਫਤਰ 'ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਦੀਦਾਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਢੱਡਰੀਆਂ, ਸਤਪਾਲ ਸ਼ਰਮਾ ਪੁੱਤਰ ਸੀਤਾ ਰਾਮ ਵਾਸੀ ਲੌਂਗੋਵਾਲ ਨੇ ਉਸ ਦੀਆਂ ਦੁਕਾਨਾਂ ਦੀ ਡੇਢ ਮਰਲਾ ਜਗ੍ਹਾ ਧੋਖੇ ਨਾਲ ਆਪਣੇ ਨਾਂ ਕਰਵਾਈ ਹੈ। ਉਸ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਨੋਂ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
NEXT STORY