ਨੂਰਪੁਰਬੇਦੀ (ਭੰਡਾਰੀ)-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਖੇਤਰ ਦੇ ਪਿੰਡ ਝੱਜ ਚੌਂਕ ਵਿਖੇ ਇਕ ਤੇਜ਼ ਰਫ਼ਤਾਰ ਮਹਿੰਦਰਾ ਜੀਪ ਦੀ ਟੱਕਰ ਵੱਜਣ ਨਾਲ ਹੋਲਾ-ਮਹੱਲਾ ਵੇਖ ਕੇ ਪਰਤ ਰਹੇ 2 ਆਟੋ ਸਵਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਆਟੋ ’ਚ ਸਵਾਰ 3 ਹੋਰ ਸ਼ਰਧਾਲੂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਕਤ ਸ਼ਰਧਾਲੂ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼
ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਟੋ ’ਚ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਇਸ ਹਾਦਸੇ ’ਚ ਗੰਭੀਰ ਰੂਪ ’ਚ ਫੱਟੜ ਹੋਏ ਸੁਖਰਾਜ ਸਿੰਘ ਉਰਫ਼ ਬਾਊ ਪੁੱਤਰ ਬੁੱਧ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਪਿੰਡ ਮਾਨਾਵਾਲਾ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ ਜਦਕਿ ਆਟੋ ਸਵਾਰ ਗੁਰਦਿਆਲ ਸਿੰਘ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਕਤ ਸ਼ਿਕਾਇਤ ’ਤੇ ਨਾਮਲੂਮ ਮਹਿੰਦਰਾ ਜੀਪ ਦੇ ਫਰਾਰ ਹੋਏ ਚਾਲਕ ਖਿਲਾਫ਼ ਧਾਰਾ 279, 304-ਏ ਅਤੇ 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਖ਼ ਨੂੰ ਲਈ ਜਾਵੇਗੀ ਅੰਗਰੇਜ਼ੀ ਦੀ ਪ੍ਰੀਖਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਸਪਾ ਸੈਂਟਰ ’ਚ ਇੰਝ ਖੇਡੀ ਜਾਂਦੀ ਸੀ ਗੰਦੀ ਖੇਡ
NEXT STORY