ਲੁÎਧਿਆਣਾ, (ਵਿਪਨ)- ਜੀ. ਆਰ. ਪੀ. ਦੇ ਸੀ. ਆਈ. ਏ. ਵਿੰਗ ਨੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਦੋ ਵਿਅਕਤੀਅਾਂ ਨੂੰ ਚੂਰਾ-ਪੋਸਤ ਸਮੇਤ ਕਾਬੂ ਕੀਤਾ।
®ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਵਿੰਗ ਦੇ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਲਵਿੰਦਰ ਸਿੰਘ ਭਿੰਡਰ ਅਤੇ ਬੀਰਬਲ ਪੁਲਸ ਪਾਰਟੀ ਦੇ ਨਾਲ ਰੇਲਵੇ ਸਟੇਸ਼ਨ ’ਤੇ ਚੈਕਿੰਗ ਕਰ ਰਹੇ ਸਨ ਕਿ ਪਲੇਟਫਾਰਮ ਨੰ.1 ’ਤੇ ਬਿਜਲੀ ਦਫਤਰ ਦੇ ਕੋਲ ਦੋ ਵਿਅਕਤੀਆਂ ਨੇ ਪੁਲਸ ਨੂੰ ਚੈਕਿੰਗ ਕਰਦੇ ਦੇਖ ਕੇ ਉੱਥੋਂ ਖਿਸਕਣ ਦਾ ਯਤਨ ਕੀਤਾ। ਸ਼ੱਕ ਹੋਣ ’ਤੇ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੋਵਾਂ ਦੇ ਕੋਲੋਂ ਮਿਲੇ ਪਿੱਠੂ ਬੈਗਾਂ ਵਿਚੋਂ 5-5 ਕਿਲੋ ਚੂਰਾ-ਪੋਸਤ ਬਰਾਮਦ ਹੋਇਆ।
ਦੋਸ਼ੀਆਂ ਦੀ ਪਛਾਣ ਜ਼ਿਲਾ ਤਰਨਤਾਰਨ ਦੇ ਪਿੰਡ ਖੁਵਾਸਪੁਰ ਦੇ ਰਹਿਣ ਵਾਲੇ ਨਰਿੰਦਰ ਕੁਮਾਰ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ’ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਦੇ ਤਹਿਤ ਕੇਸ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਦੋਵਾਂ ਦੋਸ਼ੀਆਂ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੇ ਰਿਮਾਂਡ ਦੌਰਾਨ ਦੱਸਿਆ ਕਿ ਉਕਤ ਚੂਰਾ-ਪੋਸਤ ਮੱਧ ਪ੍ਰਦੇਸ਼ ਦੇ ਜ਼ਿਲਾ ਰਤਲਾਮ ਦੇ ਕਿਸੇ ਨਸ਼ਾ ਸਮੱਗਲਰ ਨੇ ਦਿੱਤਾ ਸੀ ਜਿਸ ਨੂੰ ਇੱਥੇ ਅੱਗੇ ਕਿਸੇ ਹੋਰ ਵਿਅਕਤੀ ਨੂੰ ਦੇਣਾ ਸੀ ਜਿਸ ਦੇ ਬਦਲੇ ਉਨ੍ਹਾਂ ਦੋਵਾਂ ਨੂੰ ਦੋ-ਦੋ ਹਜ਼ਾਰ ਰੁਪਏ ਮਿਲਣੇ ਸਨ।
ਸਬਜ਼ੀ ਮੰਡੀ ਦੇ ਠੇਕੇਦਾਰ ’ਤੇ ਓਵਰ ਚਾਰਜਿੰਗ ਵਸੂਲਣ ਦੇ ਲਾਏ ਦੋਸ਼
NEXT STORY