ਚੰਡੀਗੜ੍ਹ/ਫਰੀਦਕੋਟ (ਅੰਕੁਰ, ਰਾਜਨ) : ਪੰਜਾਬ ਦੀਆਂ 2 ਯੂਨੀਵਰਸਿਟੀਆਂ ਦੇ ਨਵੇਂ ਉਪ ਕੁਲਪਤੀ ਨਿਯੁਕਤ ਕਰ ਦਿੱਤੇ ਗਏ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫ਼ਰੀਦਕੋਟ ਦਾ ਨਵਾਂ ਉਪ ਕੁਲਪਤੀ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼
ਇਸੇ ਤਰ੍ਹਾਂ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦਾ ਉਪ ਕੁਲਪਤੀ ਡਾ. ਅਰਵਿੰਦ ਕੁਮਾਰ ਬਾਂਸਲ ਨੂੰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੇ ਗਏ ਤਿੰਨ-ਤਿੰਨ ਉਮੀਦਵਾਰਾਂ ਦੇ ਪੈਨਲ ’ਚੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਨ੍ਹਾਂ ਦੋਵਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਨਵਾਂ ਉਪ ਕੁਲਪਤੀ ਲਾਉਣ ਲਈ ਵੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਕਿਉਂਕਿ ਡਾ. ਸਤਬੀਰ ਸਿੰਘ ਗੋਸਲ 18 ਅਗਸਤ ਨੂੰ ਸੇਵਾਮੁਕਤ ਹੋ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਟੀ ਸਟੇਸ਼ਨ 'ਤੇ ਚਲਾਈ ਗਈ ਸਪੈਸ਼ਲ ਮੁਹਿੰਮ, 494 ਯਾਤਰੀਆਂ ਨੂੰ 4.17 ਲੱਖ ਜੁਰਮਾਨਾ
NEXT STORY