ਅਮਰੀਕਾ/ਕਪੂਰਥਲਾ (ਚੰਦਰ)- ਅਮਰੀਕਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਇਕ ਸ਼ਾਪਿੰਗ ਮਾਲ ਦੇ ਬਾਹਰ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਵਸਨੀਕ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੋਵੇਂ ਨੌਜਵਾਨ ਆਪਸ ਵਿੱਚ ਸਕੇ ਭਰਾ ਸਨ। ਦੋਵੇਂ ਭਰਾ ਚੰਗੇ ਭਵਿੱਖ ਦੀ ਭਾਲ ਵਿਚ ਅਮਰੀਕਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਰਹਿ ਰਹੇ ਸਨ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਭਰਾਵਾਂ ਦਾ ਕਪੂਰਥਲਾ ਦੇ ਇਕ ਪਿੰਡ ਦੇ ਰਹਿਣ ਵਾਲੇ ਸਟੋਰ ਪਾਰਟਨਰ ਨਾਲ ਕੋਈ ਵਿਵਾਦ ਚੱਲ ਰਿਹਾ ਸੀ।

ਜਿਸ ਦੀ ਰੰਜਿਸ਼ ਦੇ ਚਲਦਿਆਂ ਉਕਤ ਵਿਅਕਤੀ ਵੱਲੋਂ ਸਾਥੀਆਂ ਸਮੇਤ ਕਥਿਤ ਤੌਰ 'ਤੇ ਦੋਹਾਂ ਭਰਾਵਾਂ 'ਤੇ ਪੋਰਟਲੈਂਡ (ਅਮਰੀਕਾ) ਵਿਖੇ ਸ਼ਾਪਿੰਗ ਮਾਲ ਦੇ ਬਾਹਰ ਪਹੁੰਚ ਕੇ ਦਰਜਨਾਂ ਗੋਲੀਆਂ ਦਾਗ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੋਹਾਂ ਭਰਾਵਾਂ ਦੀ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਜਿਕਰਯੋਗ ਹੈ ਕਿ ਮ੍ਰਿਤਕ ਦਿਲਰਾਜ ਸਿੰਘ (32) ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇਕ 6 ਮਹੀਨਿਆਂ ਦਾ ਬੇਟਾ ਹੈ ਅਤੇ ਗੁਰਇਕਬਾਲ ਸਿੰਘ (26) ਦੀ ਕੜ੍ਹਮਾਈ ਹੋਈ ਪਈ ਸੀ ਅਤੇ ਇਸ ਸਾਲ ਦੇ ਅਖੀਰ ਵਿਚ ਉਸ ਦਾ ਵਿਆਹ ਸੀ। ਦੋਵੇਂ ਨੌਜਵਾਨ ਲੰਮੇ ਸਮੇਂ ਤੋਂ ਅਮਰੀਕਾ ਦੇ ਪੋਰਟਲੈਂਡ ਵਿੱਚ ਰਹਿੰਦੇ ਸਨ। ਜਿਨ੍ਹਾਂ ਵਿਚੋਂ ਇਕ ਨੌਜਵਾਨ 10 ਸਾਲ ਪਹਿਲਾਂ ਗਿਆ ਸੀ ਅਤੇ ਦੂਜਾ ਨੌਜਵਾਨ ਕਰੀਬ 6 ਸਾਲ ਪਹਿਲਾਂ ਗਿਆ ਸੀ। ਦੂਜੇ ਪਾਸੇ ਅਮਰੀਕਨ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਮਾਮਲੇ ਦੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਸਾਬਕਾ ਸਰਪੰਚ ਦੇ ਘਰ 'ਚ ਚੱਲੀਆਂ ਗੋਲੀਆਂ, ਖੂਨੀ ਖੇਡ 'ਚ ਬਦਲੀ ਮਾਮੂਲੀ ਤਕਰਾਰ




ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਕੋਰੋਨਾ ਦੇ 24 ਨਵੇਂ ਕੇਸ, ਸਰਗਰਮ ਮਰੀਜ਼ਾਂ ਦੀ ਗਿਣਤੀ 200 'ਤੇ ਪੁੱਜੀ
NEXT STORY