ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਵਿਚ ਦਿਲ ਨੂੰ ਦਹਿਲਾ ਦੇਣ ਵਾਲੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਖੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਦੇ ਪਿੰਡ ਭਾਵੜਾ 'ਚ ਮੋਬਾਇਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਇਹ ਬਹਿਸ ਇੰਨੀ ਵੱਧ ਗਈ ਕਿ ਗੋਲ਼ੀਆਂ ਤੱਕ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਗੋਲ਼ੀਬਾਰੀ 'ਚ ਫ਼ਰੀਦਕੋਟ ਦੇ ਅਰਾਈਆਂ ਵਾਲਾ ਦੇ ਦੋ ਸਕੇ ਭਰਾਵਾਂ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕੀਤਾ ਗਿਆ। ਜ਼ਖ਼ਮੀ ਹਾਲਤ 'ਚ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਭਰਾਵਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜਲੰਧਰ: ਆਨਲਾਈਨ ਨੂਡਲਜ਼ ਮੰਗਵਾ ਕੇ ਖਾਣ ਵਾਲੇ ਹੋ ਜਾਣ ਸਾਵਧਾਨ, ਹੁਣ ਨਿਕਲਿਆ ਮਰਿਆ ਹੋਇਆ ਚੂਹਾ
ਦੱਸਿਆ ਜਾਂਦਾ ਹੈ ਕਿ ਸੁੱਖੀ ਉਰਫ਼ ਬਾਸ਼ੀ ਨਾਂ ਦਾ ਵਿਅਕਤੀ ਨਸ਼ਾ ਵੇਚਦਾ ਹੈ, ਜਿਸ ਕੋਲ ਜਗਦੀਸ਼ ਦਾ ਮੋਬਾਇਲ ਫ਼ੋਨ ਸੀ ਅਤੇ ਜਗਦੀਸ਼ ਅਤੇ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਸੁੱਖੀ ਪਾਸੋਂ ਅਪਣਾ ਮੋਬਾਇਲ ਫ਼ੋਨ ਲੈਣ ਲਈ ਪਿੰਡ ਭਾਵੜਾ ਆਜ਼ਮ ਸ਼ਾਹ ਵਿਖੇ ਆਏ ਸਨ, ਜਿੱਥੇ ਦੋਵਾਂ ਪਾਰਟੀਆਂ ਵਿਚਕਾਰ ਬਹਿਸ ਹੋ ਗਈ ਅਤੇ ਸੁੱਖੀ ਨੇ ਆਪਣੇ ਪਿਸਤੌਲ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲ਼ੀਆਂ ਦੋਵੇਂ ਭਰਾ ਜਗਦੀਸ਼ ਅਤੇ ਕੁਲਦੀਪ ਨੂੰ ਲੱਗ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਜਗਦੀਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਕੁਲਦੀਪ ਦੀ ਵੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਵੱਲੋਂ ਗੋਲ਼ੀਆਂ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਂ-ਪੁੱਤ ਦਾ ਕਾਰਾ ਕਰੇਗਾ ਹੈਰਾਨ, ਇੰਝ ਚਲਾਉਂਦੇ ਰਹੇ ਜਲੰਧਰ ਵਿਚ ਕਾਲਾ ਕਾਰੋਬਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰਾਜਪਾਲ ਵਲੋਂ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਤੋਂ ਬਾਅਦ ਮੁੱਖ ਮੰਤਰੀ ਦਾ ਠੋਕਵਾਂ ਜਵਾਬ
NEXT STORY