ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਲੋਕਾਂ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਏ. ਡੀ. ਸੀ. ਪੀ.-1 ਸ਼ੰਮੀ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਇਲਾਕੇ ’ਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਵਾਲੇ ਗਿਰੋਹ ਵਲੋਂ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਦੀਆਂ ਕਈ ਵਾਰਦਾਤਾਂ ਕੀਤੀਆਂ ਜਾ ਰਹੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਉਕਤ ਮੁਲਜ਼ਮਾਂ ਵਲੋਂ ਸਤਲੁਜ ਦਰਿਆ ਕੋਲ ਕਾਸਾਬਾਦ ਪਿੰਡ ਕੋਲ ਪਿੰਡ ਭੌਰਾ ਦੇ ਵਰਿੰਦਰ ਨਗਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਪੁੱਤਰ ਭਗਤ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਡਰਾ ਕੇ ਉਸ ਨੂੰ ਲੁੱਟਿਆ ਗਿਆ ਸੀ, ਜਿਸ ਤੋਂ ਬਾਅਦ ਪਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ 3 ਅਕਤੂਬਰ ਨੂੰ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।
ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸ. ਹਰਸ਼ਵੀਰ ਸਿੰਘ ਸੰਧੂ, ਐਲਡੀਕੋ ਅਸਟੇਟ ਚੌਕੀ ਦੇ ਇੰਚਾਰਜ ਸੁਖਜਿੰਦਰ ਸਿੰਘ ਅਤੇ ਥਾਣੇਦਾਰ ਜਿੰਦਰ ਲਾਲ ਦੀ ਪੁਲਸ ਟੀਮ ਵਲੋਂ ਲੁੱਟ ਦੀ ਵਾਰਦਾਤ ਕਰਨ ਵਾਲੇ 3 ਮੁਲਜ਼ਮਾਂ ਦੀ ਨਿਸ਼ਾਨਦੇਹੀ ਕੀਤੀ ਗਈ, ਜਿਨ੍ਹਾਂ ਦੀ ਪਛਾਣ ਪੁਲਸ ਵਲੋਂ ਗੁਰਵਿੰਦਰ ਸਿੰਘ ਰੂਬੀ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸ਼ੋਲੇ ਲਾਡੋਵਾਲ, ਗੁਰਜੰਟ ਸਿੰਘ ਲੱਕੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਬੌਂਕੜ ਡੋਗਰਾ ਅਤੇ ਮੰਗਾ ਵਜੋਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਨਾਮਜ਼ਦ ਕੀਤੇ ਗਏ ਮੁਲਜ਼ਮ ਗੁਰਵਿੰਦਰ ਸਿੰਘ ਰੂਬੀ ਅਤੇ ਗੁਰਜੰਟ ਸਿੰਘ ਲੱਕੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਪੁਲਸ ਨੇ 3 ਮੋਟਰਸਾਈਕਲ ਅਤੇ ਇਕ ਲੋਹੇ ਦਾ ਦਾਤਰ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁੱਟ ਦੇ ਮੋਬਾਈਲ ਖਰੀਦਣ ਵਾਲੇ ਦੁਕਾਨਦਾਰ ਨੂੰ ਵੀ ਕੀਤਾ ਗ੍ਰਿਫ਼ਤਾਰ
ਏ. ਡੀ. ਸੀ. ਪੀ. ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਜਦੋਂ ਗੁਰਵਿੰਦਰ ਸਿੰਘ ਰੂਬੀ ਅਤੇ ਗੁਰਜੰਟ ਸਿੰਘ ਲੱਕੀ ਤੋਂ ਪੁਲਸ ਰਿਮਾਂਡ ਦੌਰਾਨ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮਾਂ ਵਲੋਂ ਲੋਕਾਂ ਤੋਂ ਲੁੱਟੇ ਹੋਏ ਮੋਬਾਈਲ ਫੋਨ ਖਰੀਦਣ ਵਾਲੇ ਦੁਕਾਨਦਾਰ ਦਾ ਨਾਂ ਪੁਲਸ ਨੂੰ ਦੱਸਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਵਿਧਾਇਕ ਨਾਲ ਵਾਪਰਿਆ ਸੜਕ ਹਾਦਸਾ! ਸ਼ਰਾਬ ਦੀ ਲੋਰ 'ਚ ਕਾਰ ਚਾਲਕ ਨੇ ਮਾਰੀ ਟੱਕਰ
ਥਾਣਾ ਮੁਖੀ ਹਰਸ਼ਵੀਰ ਸਿੰਘ ਸੰਧੂ ਦੀ ਪੁਲਸ ਟੀਮ ਨੇ ਮੋਬਾਈਲ ਫੋਨ ਦੀ ਦੁਕਾਨ ਚਲਾਉਣ ਵਾਲੇ ਮੁਲਜ਼ਮ ਗੁਰਤੇਜ ਸਿੰਘ ਸੂਰਜ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਸ਼ੋਅਲੇ, ਲਾਡੋਵਾਲ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ ਪੁਲਸ ਨੇ ਮੁਲਜ਼ਮਾਂ ਵਲੋਂ ਵੇਚੇ ਗਏ 16 ਮੋਬਾਈਲ ਫੋਨ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਮੁਲਜ਼ਮ ਗੁਰਤੇਜ ਸਿੰਘ ਸੂਰਜ ਨੂੰ ਵੀ ਨਾਮਜ਼ਦ ਕਰ ਲਿਆ ਹੈ।
ਪਹਿਲਾਂ ਹੀ ਲੁੱਟ ਅਤੇ ਚੋਰੀ ਦੇ 3 ਕੇਸ ਦਰਜ
ਥਾਣਾ ਮੁਖੀ ਇੰਸ. ਹਰਸ਼ਵੀਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਮੁੱਖ ਮੁਲਜ਼ਮ ਗੁਰਬਿੰਦਰ ਸਿੰਘ ਰੂਬੀ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸ਼ੋਅਲੇ ਪਿਛਲੇ ਕਈ ਸਾਲਾਂ ਤੋਂ ਲੁੱਟ ਅਤੇ ਚੋਰੀ ਦੀ ਵਾਰਦਾਤ ਕਰਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਗੁਰਬਿੰਦਰ ਰੂਬੀ ’ਤੇ ਪਹਿਲਾਂ ਹੀ ਲੁੱਟ ਅਤੇ ਚੋਰੀ ਦੇ ਕਈ ਕੇਸ ਦਰਜ ਹਨ, ਜਿਨ੍ਹਾਂ ਵਿਚ ਮੁਲਜ਼ਮ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਅੱਗੇ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੰਜਾਬ ਐਂਡ ਹਰਿਆਣਾ ਹਾਈਕੋਰਟ ਪੁੱਜਾ ਸਿੰਗਰ ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
NEXT STORY