ਲੁਧਿਆਣਾ (ਰਾਜ): ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਂਦਿਆਂ ਦੋ ਸ਼ਾਤਿਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ ਚੋਰੀ ਦੇ 10 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਸਮੀਰ ਵਰਮਾ ਤੇ ਏ. ਸੀ. ਪੀ. ਅਨਿਲ ਕੁਮਾਰ ਭਨੌਟ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 4 ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਜੀਤ ਸਿੰਘ ਦੀ ਟੀਮ ਨੇ ਇਨ੍ਹਾਂ ਮੁਲਜ਼ਮਾਂ ਨੂੰ ਦਬੋਚਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਿਹਰਬਾਨ ਵਾਸੀ ਰਿਸ਼ੀ ਤੇ ਆਦਿਲ ਵਜੋਂ ਹੋਈ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦੇ ਆਦੀ ਹਨ ਤੇ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਸਾਥੀਆਂ ਦੇ ਨਾਲ ਰਲ਼ ਕੇ ਸ਼ਹਿਰ ਵਿਚ ਵੱਖ-ਵੱਖ ਹਿੱਸਿਆਂ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਥਾਣਾ ਡਵੀਜ਼ਨ ਨੰਬਰ 4 ਵਿਚ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਅਫ਼ਸਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਵਿਚ ਇਨ੍ਹਾਂ ਤੋਂ ਹੋਰ ਵਾਰਦਾਤਾਂ ਤੇ ਇਨ੍ਹਾਂ ਦੇ ਗੈਂਗ ਦੇ ਬਾਕੀ ਮੈਂਬਰਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਸਰਹੱਦ ਨੇੜੇ ਡਰੋਨ ਦੇ ਨਾਲ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
NEXT STORY