ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਰੈਡੀਮੇਡ ਕੱਪੜਿਆਂ ਦੀ ਮਾਰਕੀਟ ਗਾਂਧੀ ਨਗਰ ਦੇ ਨੇੜੇ ਮੁਹੱਲਾ ਫਤਿਹਗੜ੍ਹ ਲਵ ਕੁਸ਼ ਨਗਰ ਵਿੱਚ ਦੋ ਦੁਕਾਨਾਂ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸੋਮਵਾਰ ਸ਼ਾਮ ਕਰੀਬ ਸਾਢੇ 5 ਵਜੇ ਲੱਗੀ ਅਤੇ ਲਗਭਗ 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਦਦ ਨਾਲ 2 ਘੰਟਿਆਂ ਦੇ ਅੰਦਰ ਅੱਗ 'ਤੇ ਕਾਬੂ ਪਾ ਲਿਆ ਗਿਆ।
ਜਾਣਕਾਰੀ ਦਿੰਦੇ ਹੋਏ ਫਾਇਰ ਅਫਸਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਹਿਲਾਂ ਅੱਗ ਇੱਕ ਦੁਕਾਨ ਵਿੱਚ ਲੱਗੀ ਅਤੇ ਬਾਅਦ ਵਿੱਚ ਇਸ ਨੇ ਦੂਜੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਕਾਰਨ ਦੁਕਾਨ ਅੰਦਰ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਵੱਡੀ ਖਬਰ! ਸੋਨੇ ਦੀ ਚੈਨ ਤੇ ਪੈਸੇ ਖੋਹਣ ਵਾਲਿਆਂ ਦਾ ਪੁਲਸ ਨਾਲ ਹੋ ਗਿਆ ਐਨਕਾਊਂਟਰ
NEXT STORY