ਅੰਮ੍ਰਿਤਸਰ (ਸੰਜੀਵ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇੱਕ ਖੇਤਰ ਵਿੱਚ ਦਿਹਾਤੀ ਪੁਲਸ ਵੱਲੋਂ ਲਗਾਏ ਗਏ ਟਰੈਪ ਦੌਰਾਨ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਢਾਈ ਕਿਲੋ ਇੰਪ੍ਰੋਵਾਈਜ਼ਡ ਵਿਸਫੋਟਕ ਡਿਵਾਇਸ (ਆਈ. ਈ. ਡੀ) ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਖੁਫੀਆ ਏਜੰਸੀਆਂ ਵੱਲੋਂ ਦਿੱਤੇ ਗਏ ਅਲਰਟ ਤੋਂ ਬਾਅਦ ਟ੍ਰੈਪ ਲਗਾ ਕੇ ਦੋਵਾਂ ਨੂੰ ਦਬੋਚਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਯੁਵਰਾਜ ਅਤੇ ਆਕਾਸ਼ਦੀਪ ਵਜੋਂ ਹੋਈ ਹੈ। ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਅਨੁਸਾਰ ਦਿਹਾਤੀ ਪੁਲਸ ਵੱਲੋਂ ਇਹ ਕਾਰਵਾਈ ਥਾਣਾ ਘਰਿੰਡਾ ਦੀ ਨਿਗਰਾਨੀ ਹੇਠ ਕੀਤੀ ਗਈ। ਦੋਵੇਂ ਭਰਾ ਰਣੀਕੇ ਪਿੰਡ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪਾਕਿਸਤਾਨ ਵਿੱਚ ਆਪਣੇ ਹੈਂਡਲਰ ਨਾਲ ਲਗਾਤਾਰ ਸੰਪਰਕ ਵਿੱਚ ਸਨ। ਫ਼ਿਲਹਾਲ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਭਰਾ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ। ਪੁਲਸ ਉਨ੍ਹਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਵੀ ਭਾਲ ਕਰ ਰਹੀ ਹੈ। ਐੱਸ. ਐੱਸ. ਪੀ ਦਿਹਾਤੀ ਸੁਹੈਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਆਈ. ਈ. ਡੀ ਦੀ ਬਰਾਮਦਗੀ ਤੋਂ ਬਾਅਦ ਫੋਰੈਂਸਿਕ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਵਿਸਫੋਟਕਾਂ ਨੂੰ ਨਕਾਰਿਆ ਗਿਆ। ਫਿਲਹਾਲ ਥਾਣਾ ਘਰਿੰਡਾ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਵੇਗਾ ਜਾਂ ਨਹੀਂ! ਪੈਰੋਲ ਨੂੰ ਲੈ ਕੇ ਆਈ ਨਵੀਂ ਅਪਡੇਟ
NEXT STORY