ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਨਰੋਟ ਜੈਮਲ ਸਿੰਘ ਦੇ ਅਧੀਨ ਰਾਵੀ ਦਰਿਆ 'ਤੇ ਬਣੇ ਕਥਲੋਰ ਪੁਲ 'ਤੇ ਦੋ ਟਰੱਕਾਂ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ 'ਚ ਇੱਕ ਟਰੱਕ ਡਰਾਈਵਰ ਦੇ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਜਾਣਕਾਰੀ ਅਨੁਸਾਰ ਇੱਕ ਟਿੱਪਰ ਜੋ ਕਿ ਕਰੈਸ਼ਰ ਤੋਂ ਬੱਜਰੀ ਲੈ ਕੇ ਦੀਨਾਨਗਰ ਵੱਲ ਜਾ ਰਿਹਾ ਸੀ ਅਤੇ ਦੂਜੇ ਪਾਸੇ ਇੱਕ ਟਰੱਕ ਸਬਜ਼ੀ ਲੈ ਕੇ ਜੰਮੂ ਕਸ਼ਮੀਰ ਵੱਲ ਜਾ ਰਿਹਾ ਸੀ, ਜਿਸ ਦੇ ਚਲਦੇ ਕਥਲੋਰ ਪੁੱਲ 'ਤੇ ਪਹੁੰਚਣ ਦੌਰਾਨ ਸੰਤੁਲਨ ਵਿਗੜਨ ਕਾਰਨ ਦੋਹਾਂ ਦੀ ਆਪਸ 'ਚ ਜ਼ਬਰਦਸਤ ਟੱਕਰ ਹੋਈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਵਿਚ ਟਿੱਪਰ ਦੇ ਡਰਾਈਵਰ ਦੇ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਜਖਮੀ ਟਰੱਕ ਡਰਾਈਵਰ ਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਟਰੱਕਾਂ ਨੂੰ ਸਾਈਡ 'ਤੇ ਕਰਵਾ ਕੇ ਆਵਾਜਾਈ ਚਾਲੂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਜਲੰਧਰ! ਜੀਜੇ ਨੇ ਸਾਲੇ 'ਤੇ ਕੀਤੀ ਫਾਇਰਿੰਗ, ਸਹਿਮੇ ਲੋਕ
NEXT STORY