ਚੰਡੀਗੜ੍ਹ (ਰਜਿੰਦਰ): ਯੂ. ਟੀ. ਪ੍ਰਸ਼ਾਸਨ ਨੇ ਇਲੈਕਟ੍ਰਿਕ ਪਾਲਿਸੀ ਜਾਰੀ ਕੀਤੀ ਸੀ, ਜਿਸ ਤਹਿਤ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲਾਜੀ ਪ੍ਰੋਮੋਸ਼ਨ ਸੁਸਾਇਟੀ (ਕਰੇਸਟ) ਵਲੋਂ ਕਈ ਤਰ੍ਹਾਂ ਦੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ। ਪਾਲਿਸੀ ਤਹਿਤ ਗੈਰ-ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਅਗਲੇ 5 ਸਾਲਾਂ ਲਈ ਕੈਪਿੰਗ ਲਗਾਈ ਗਈ ਸੀ। ਚਾਲੂ ਵਿੱਤੀ ਸਾਲ ਲਈ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦਾ ਰਜਿਸਟ੍ਰੇਸ਼ਨ ਕੈਪਿੰਗ ਤਹਿਤ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਪੂਰਾ ਹੋ ਜਾਵੇਗਾ, ਜਿਸ ਨਾਲ ਜੁਲਾਈ ਦੇ ਦੂਜੇ ਹਫ਼ਤੇ ਤੋਂ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਹੋ ਜਾਵੇਗੀ ਅਤੇ ਲੋਕ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨ ਨਹੀਂ ਖ਼ਰੀਦ ਸਕਣਗੇ। ਇਸੇ ਤਰ੍ਹਾਂ ਗੈਰ-ਇਲੈਕਟ੍ਰਿਕ ਚਾਰਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਵੀ ਦਸੰਬਰ ਮਹੀਨੇ ਦੇ ਅਖ਼ੀਰ ਤੱਕ ਹੀ ਹੋਵੇਗੀ, ਕਿਉਂਕਿ ਦਸੰਬਰ ਤੱਕ 22626 ਗੈਰ-ਇਲੈਕਟ੍ਰਿਕ ਚਾਰਪਹੀਆ ਵਾਹਨਾਂ ਦੀ ਤੈਅ ਸੀਮਾ ਪੂਰੀ ਹੋ ਜਾਵੇਗੀ। ਪ੍ਰਸ਼ਾਸਨ ਅਨੁਸਾਰ ਚਾਰਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਅਗਲੇ ਸਾਲ ਅਪ੍ਰੈਲ ਮਹੀਨੇ ਤੋਂ ਦੁਬਾਰਾ ਸ਼ੁਰੂ ਹੋ ਜਾਵੇਗੀ ਅਤੇ ਅਗਲੇ ਸਾਲ ਲਈ ਤੈਅ ਸੀਮਾ ਅਨੁਸਾਰ ਹੀ ਹੋਵੇਗੀ, ਪਰ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਪਾਲਿਸੀ ਤਹਿਤ ਅਗਲੇ ਤਿੰਨ ਸਾਲਾਂ ਲਈ ਦੁਬਾਰਾ ਸ਼ੁਰੂ ਨਹੀਂ ਹੋ ਸਕੇਗੀ। ਇਸ ਦਾ ਕਾਰਨ ਹੈ ਕਿ ਅਗਲੇ ਤਿੰਨ ਸਾਲਾਂ ਲਈ ਦੋਪਹੀਆ ਇਲੈਕਟ੍ਰਿਕ ਵਾਹਨਾਂ ਦਾ ਸ਼ੇਅਰ ਰਜਿਸਟ੍ਰੇਸ਼ਨ ਵਿਚ 100 ਫ਼ੀਸਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਲੁੱਟ ਮਾਮਲੇ 'ਚ ਪੁਲਸ ਨੇ ਬਰਾਮਦ ਕੀਤੀ ਕੈਸ਼ ਵੈਨ, ਵਿੱਚ ਪਏ ਮਿਲੇ 2 ਹਥਿਆਰ
ਪ੍ਰਸ਼ਾਸਨ ਤੇ ਨਿਗਮ ਦੇ ਵਾਹਨਾਂ ਨੂੰ ਵੀ ਇਲੈਕਟ੍ਰਿਕ ਵਾਹਨਾਂ ਵਿਚ ਬਦਲਿਆ ਜਾਵੇਗਾ
ਪਾਲਿਸੀ ਤਹਿਤ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਾਰੇ ਵਾਹਨਾਂ ਨੂੰ ਵੀ ਇਲੈਕਟ੍ਰਿਕ ਵਾਹਨਾਂ ਵਿਚ ਬਦਲਿਆ ਜਾਵੇਗਾ। ਪੜਾਅਵਾਰ ਇਸ ’ਤੇ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਵਿਚ ਵੀ ਸਾਰੀਆਂ ਇਲੈਕਟ੍ਰਿਕ ਬੱਸਾਂ ਹੀ ਖ਼ਰੀਦੀਆਂ ਜਾਣਗੀਆਂ, ਜਦੋਂਕਿ ਪੁਰਾਣੀਆਂ ਬੱਸਾਂ ਦੀ ਜਗ੍ਹਾ ਵੀ ਇਲੈਕਟ੍ਰਿਕ ਬੱਸਾਂ ਹੀ ਆਉਣਗੀਆਂ। ਵਿਭਾਗ ਨੇ ਪਹਿਲਾਂ ਹੀ ਇਸ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਟਰਾਂਸਪੋਰਟ ਵਿਭਾਗ ਕੋਲ ਕੁੱਲ 80 ਬੱਸਾਂ ਪਹੁੰਚ ਗਈਆਂ ਹਨ, ਜਦੋਂ ਕਿ ਵਿਭਾਗ 80 ਇਲੈਕਟ੍ਰਿਕ ਬੱਸਾਂ ਹੋਰ ਹਾਇਰ ਕਰਨ ’ਤੇ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਤ ਦੀ ਪੈ ਰਹੀ ਗਰਮੀ ਦੌਰਾਨ ਵੱਡੀ Update, ਇਨ੍ਹਾਂ ਤਾਰੀਖ਼ਾਂ ਲਈ Yellow Alert ਜਾਰੀ
ਚਾਰਜਿੰਗ ਸਟੇਸ਼ਨ ਸ਼ੁਰੂ ਕਰਨ ਦੀ ਤਿਆਰੀ
ਕਰੇਸਟ ਨੇ ਸ਼ਹਿਰ ਵਿਚ ਕਈ ਲੋਕੇਸ਼ਨਾਂ ’ਤੇ ਚਾਰਜਿੰਗ ਸਟੇਸ਼ਨਾਂ ਨੂੰ ਵੀ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਵਿਚ ਫਾਸਟ ਅਤੇ ਸਲੋ ਦੋਹਾਂ ਤਰ੍ਹਾਂ ਦੇ ਚਾਰਜਿੰਗ ਸਟੇਸ਼ਨ ਸ਼ਾਮਲ ਹਨ। ਇਨ੍ਹਾਂ ਚਾਰਜਿੰਗ ਸਟੇਸ਼ਨਾਂ ਦੇ ਨਾਲ ਹੀ ਲੋਕਾਂ ਨੂੰ ਆਪਣੇ ਇਲੈਕਟ੍ਰਿਕ ਵਾਹਨ ਚਾਰਜ ਕਰਨ ਵਿਚ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੇਂਦਰ ਸਰਕਾਰ ਨੇ ਫੇਮ ਸਕੀਮ ਤਹਿਤ ਚੰਡੀਗੜ੍ਹ ਨੂੰ 70 ਚਾਰਜਿੰਗ ਸਟੇਸ਼ਨ ਦੀ ਮਨਜ਼ੂਰੀ ਦਿੱਤੀ ਹੋਈ ਹੈ। ਪਾਲਿਸੀ ਤਹਿਤ ਇਨ੍ਹਾਂ ਚਾਰਜਿੰਗ ਸਟੇਸ਼ਨਾਂ ਨੂੰ ਲਗਾਉਣ ਦਾ ਕੰਮ ਪਹਿਲਾਂ ਤੋਂ ਹੀ ਜਾਰੀ ਹੈ। ਟੂ-ਵ੍ਹੀਲਰ ਅਤੇ ਫੋਰ ਵ੍ਹੀਲਰ ਇੱਕ ਹੀ ਚਾਰਜਿੰਗ ਪੁਆਇੰਟ ਤੋਂ ਚਾਰਜ ਹੋ ਸਕਣਗੇ। ਫੇਮ ਸਕੀਮ ਦੇ ਫੇਜ਼-1 ਤਹਿਤ 48 ਚਾਰਜਿੰਗ ਸਟੇਸ਼ਨ ਪਹਿਲਾਂ ਹੀ ਚੰਡੀਗੜ੍ਹ ਵਿਚ ਇੰਸਟਾਲ ਕੀਤੇ ਜਾ ਚੁੱਕੇ ਹਨ। ਪਾਰਕਿੰਗ ਵਿਚ ਇਹ ਚਾਰਜਿੰਗ ਪੁਆਇੰਟ ਬਣਾਏ ਜਾ ਰਹੇ ਹਨ। ਕਈ ਜਗ੍ਹਾ ਸੋਲਰ ਪਾਵਰ ਪਲਾਂਟ ਲਗਾਏ ਜਾ ਰਹੇ ਹਨ, ਇਨ੍ਹਾਂ ਦੀ ਸੋਲਰ ਐਨਰਜੀ ਨਾਲ ਵਾਹਨ ਚਾਰਜ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਕੈਬਨਿਟ 'ਚ ਚਿੱਟ ਫੰਡ ਕੰਪਨੀਆਂ ਖ਼ਿਲਾਫ਼ ਸਖ਼ਤੀ ਤੇ ਨਵੀਆਂ ਭਰਤੀਆਂ ਸਣੇ ਕਈ ਫ਼ੈਸਲਿਆਂ 'ਤੇ ਲੱਗੀ ਮੋਹਰ
NEXT STORY