ਫਿਲੌਰ (ਅਮ੍ਰਿਤ ਭਾਖੜੀ)- ਫਿਲੌਰ ਵਿਖੇ ਭਿਆਨਕ ਹਾਦਸਾ ਵਾਪਰਨ ਕਰਕੇ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਫਿਲੌਰ ਤੋਂ ਨੂਰਮਹਿਲ ਰੋਡ 'ਤੇ ਅੱਜ ਸਵੇਰੇ 11 ਵਜੇ ਦੇ ਕਰੀਬ ਟਰੱਕ ਅਤੇ ਇਨੋਵਾ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਨੋਵਾ ਕਾਰ ਦੇ ਪਰਖੱਚੇ ਉੱਡ ਗਏ ਅਤੇ ਵੇਖਣ ਵਾਲੇ ਰਾਹਗੀਰਾਂ ਨੇ ਦਸਿਆ ਕਿ ਟਰੱਕ ਫਿਲੌਰ ਤੋਂ ਨਕੋਦਰ ਸਾਈਡ ਜਾ ਰਿਹਾ ਸੀ ਅਤੇ ਇਨੋਵਾ ਨਕੋਦਰ ਤੋਂ ਫਿਲੌਰ ਵੱਲ ਆ ਰਹੀ ਸੀ। ਉਕਤ ਪਰਿਵਾਰ ਵਿਆਹ ਸਮਾਗਮ ਵਿਚ ਸ਼ਿਰਕਤ ਕਰਕੇ ਫਿਲੌਰ ਵੱਲ ਜਾ ਰਿਹਾ ਸੀ।
ਘਟਨਾ ਸਬੰਧੀ ਇਨੋਵਾ ਦੇ ਡਰਾਈਵਰ ਵਿਜੈ ਕੁਮਾਰ ਨੇ ਦਸਿਆ ਕਿ ਉਸ ਦੀ ਅੱਖ ਲੱਗ ਗਈ ਸੀ ਅਤੇ ਸਿਹਤ ਵੀ ਠੀਕ ਨਹੀਂ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਨੋਵਾ ਵਿੱਚ ਸਵਾਰ ਜ਼ਖ਼ਮੀ ਵਿਅਕਤੀ ਕੁਲਵਿੰਦਰ ਸਿੰਘ, ਹਰਲੀਨ ਕੌਰ ਸਮੇਤ ਡਰਾਈਵਰ ਵਿਜੈ ਕੁਮਾਰ ਨੂੰ ਫਿਲੌਰ ਦੇ ਨਿੱਜੀ ਹਸਪਤਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਜ਼ਿਆਦਾ ਗੰਭੀਰ ਵਿਅਕਤੀਆਂ ਨੂੰ ਲੁਧਿਆਣਾ ਵਿਖੇ ਕਿਸੇ ਪ੍ਰਾਈਵੇਟ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਰੂਪਨਗਰ 'ਚ ਵਾਪਰਿਆ ਵੱਡਾ ਹਾਦਸਾ: ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ
ਮੌਕੇ 'ਤੇ ਪਹੁੰਚੇ ਡਿਊਟੀ ਅਫ਼ਸਰ ਬਲਜੀਤ ਸਿੰਘ ਨੇ ਇਨੋਵਾ ਗੱਡੀ ਨੂੰ ਟੋਅ ਕਰਕੇ ਸਾਈਡ 'ਤੇ ਕਰਵਾ ਕੇ ਰੋਡ ਚਾਲੂ ਕਰਵਾ ਦਿੱਤਾ। ਇਸ ਹਾਦਸੇ ਵਿੱਚ ਦੋ ਜ਼ਖ਼ਮੀ ਔਰਤਾਂ ਬਲਬੀਰ ਕੌਰ ਅਤੇ ਹਰਭਜਨ ਕੌਰ ਨੇ ਲੁਧਿਆਣਾ ਦੇ ਹਸਪਤਾਲ ਵਿੱਚ ਜਾਂਦੇ ਹੋਏ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਕਾਂਗਰਸ ਤੇ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਕਈ ਆਗੂ ਲੱਗੇ ਖੁੱਡੇ-ਲਾਈਨ, ਹੁਣ ਭਾਲ ਰਹੇ ਘਰ ਵਾਪਸੀ ਦਾ ਰਾਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਰਸ ਦੇ ਕਤਲ ਮਾਮਲੇ 'ਚ ਮੁਲਜ਼ਮ 3 ਦਿਨ ਦੇ ਪੁਲਸ ਰਿਮਾਂਡ 'ਤੇ
NEXT STORY