ਸੁਲਤਾਨਪੁਰ ਲੋਧੀ (ਚੰਦਰ)- ਅਕਸਰ ਤੁਸੀਂ ਸੁਣਦੇ ਹੋ ਕਿ ਮਨੁੱਖ ਵਹਿਮਾਂ-ਭਰਮਾਂ ਵਿੱਚ ਫਸ ਕੇ ਗ਼ਲਤ ਰਾਹੇ ਪੈ ਜਾਂਦਾ ਹੈ ਅਤੇ ਜਿਸ ਕਾਰਨ ਕਈ ਵਾਰ ਉਸ ਨੂੰ ਸ਼ਰਮਿੰਦਗੀ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਰਣਧੀਰਪੁਰ ਤੋਂ ਸਾਹਮਣੇ ਆਇਆ ਹੈ। ਦਰਅਸਲ ਇਥੇ ਦੋ ਔਰਤਾਂ ਵੱਲੋਂ ਦੇਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ 'ਚ ਕੁਝ ਅਜਿਹਾ ਕੰਮ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ਨੂੰ ਭੜਥੂ ਪੈ ਗਿਆ ਅਤੇ ਹੰਗਾਮਾ ਖੜ੍ਹਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਔਰਤਾਂ ਤੰਤਰ ਵਿੱਦਿਆ ਨਾਲ ਕੋਈ ਜਾਦੂ ਟੂਣਾ ਕੀਤਾ ਜਾ ਰਿਹਾ ਸੀ। ਜਦੋਂ ਇਸ ਬਾਰੇ ਪਿੰਡ ਵਾਲਿਆਂ ਨੂੰ ਭਣਕ ਲੱਗਦੀ ਹੈ ਤਾਂ ਉਨ੍ਹਾਂ ਉਸੇ ਸਮੇਂ ਪਹੁੰਚ ਕੇ ਉਨ੍ਹਾਂ ਦੋਹਾਂ ਔਰਤਾਂ ਨੂੰ ਮੌਕੇ 'ਤੇ ਕਾਬੂ ਕੀਤਾ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ- ਪਤਨੀ ਦਾ ਹੈਰਾਨੀਜਨਕ ਕਾਰਾ, ਆਪਣੇ ਹੀ ਬੱਚਿਆਂ ਨੂੰ ਅਗਵਾ ਕਰਕੇ ਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਦੋ ਔਰਤਾਂ ਪਿੰਡ ਦੇ ਸ਼ਮਸ਼ਾਨਘਾਟ ਦੇ ਵਿੱਚ ਸ਼ਾਮ ਵੇਲੇ ਦਾਖ਼ਲ ਹੋਈਆਂ ਹਨ ਅਤੇ ਉਨ੍ਹਾਂ ਦੇ ਇਰਾਦੇ ਕੁਝ ਠੀਕ ਨਹੀਂ ਲੱਗ ਰਹੇ ਸਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਔਰਤਾਂ ਦਾ ਪਿੱਛਾ ਕਰ ਸ਼ਮਸ਼ਾਨਘਾਟ ਵਿੱਚ ਟੂਣਾ ਕਰਦਿਆਂ ਵੇਖ ਉਨਾਂ ਨੂੰ ਮੌਕੇ 'ਤੇ ਦਬੋਚ ਲਿਆ ਗਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਇਸ ਮਾਮਲੇ ਸੰਬੰਧੀ ਸੂਚਨਾ ਦੇ ਦਿੱਤੀ ਗਈ।
ਪੁਲਸ ਨੇ ਮੌਕੇ 'ਤੇ ਆ ਕੇ ਦੋਵੇਂ ਔਰਤਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ। ਔਰਤਾਂ ਦੇ ਕੋਲ ਇਕ ਸਕੂਟਰੀ ਅਤੇ ਸਕੂਟਰੀ ਦੇ ਨਾਲ ਟੰਗੇ ਹੋਏ ਲਿਫ਼ਾਫ਼ੇ ਦੇ ਵਿੱਚ ਸ਼ਰਾਬ ਅਤੇ ਕੱਚੇ ਮੀਟ ਵਰਗੀਆਂ ਵਸਤੂਆਂ ਸਨ। ਜਿਸ ਤੋਂ ਪਿੰਡ ਵਾਲਿਆਂ ਨੂੰ ਪੱਕੇ ਤੌਰ 'ਤੇ ਸ਼ੱਕ ਹੋ ਹੋਇਆ ਕਿ ਇਹ ਔਰਤਾਂ ਸ਼ਮਸ਼ਾਨਘਾਟ ਵਿੱਚ ਟੂਣਾ ਕਰਨ ਹੀ ਆਈਆਂ ਸਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਿੱਥੇ ਲੋਕ ਅੱਜ ਦੇ ਸਮੇਂ ਦੇ ਵਿੱਚ ਚੰਨ ਤੱਕ ਪਹੁੰਚ ਗਏ ਹਨ, ਉੱਥੇ ਹੀ ਅਜਿਹੇ ਲੋਕ ਅੱਜ ਵੀ ਵਹਿਮਾਂ-ਭਰਮਾਂ ਵਿੱਚ ਫਸ ਕੇ ਆਪਣੀ ਅਤੇ ਦੂਜਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ।
ਦੂਜੇ ਪਾਸੇ ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਟੁਰਨਾ ਵੱਲੋਂ ਦੱਸਿਆ ਗਿਆ ਉਨ੍ਹਾਂ ਨੂੰ ਰਣਧੀਰਪੁਰ ਪਿੰਡ ਦੇ ਕੁਝ ਲੋਕਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਦੋ ਔਰਤਾਂ ਵੱਲੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਟੂਣਾ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਸ ਵੱਲੋਂ ਤੁਰੰਤ ਮੌਕੇ 'ਤੇ ਪਹੁੰਚ ਦੋਹਾਂ ਔਰਤਾਂ ਨੂੰ ਕਾਬੂ ਕੀਤਾ ਗਿਆ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਦੋਹਾਂ ਔਰਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜੋ ਦੋਸ਼ ਪਿੰਡ ਵਾਸੀਆਂ ਵੱਲੋਂ ਦੋਹਾਂ ਔਰਤਾਂ 'ਤੇ ਲਗਾਏ ਜਾ ਰਹੇ ਹਨ ਉਨ੍ਹਾਂ ਦੋਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਔਰਤਾਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਸ਼ਹਿਰ ਦੀ ਵਾਰਡਬੰਦੀ ’ਤੇ ਚੱਲ ਰਿਹੈ ਹੋਮਵਰਕ, ਬਦਲ ਸਕਦੇ ਨੇ ਕੁਝ ਵਾਰਡ ਤੇ ਰਿਜ਼ਰਵੇਸ਼ਨ ਸਟੇਟਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲਾਪ੍ਰਵਾਹੀ : ਰਾਤ ਨੂੰ ਵਿਅਕਤੀ ਨੂੰ ਸੱਪ ਨੇ ਡੰਗਿਆ, ਪਰਿਵਾਰ ਵਾਲੇ ਸਵੇਰੇ ਲੈ ਕੇ ਆਏ ਸਿਵਲ ਹਸਪਤਾਲ
NEXT STORY