ਕਪੂਰਥਲਾ (ਜ. ਬ)- ਕਪੂਰਥਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਢਿੱਲਵਾਂ ਦੇ ਪਿੰਡ ਰਾਏਪੁਰ ਅਰਾਈਆਂ 'ਚ ਨਸ਼ੇ ਨੇ ਦੋ ਘਰਾਂ 'ਚ ਸੱਥਰ ਵਿਛਾ ਦਿੱਤੇ ਹਨ, ਜਿੱਥੇ ਇਕੋ-ਦਿਨ ਚਿੱਟੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਦਰਸ਼ਨ ਸਿੰਘ ਪੁੱਤਰ ਫੌਜਾ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਬਿੱਲਾ (35) ਪੁੱਤਰ ਸਤਪਾਲ ਸਿੰਘ ਨਸ਼ੇ ਕਰਨ ਦਾ ਆਦੀ ਸੀ। ਉਸ ਦੇ ਮਾਂ-ਪਿਓ ਅਤੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਦੀ ਭੈਣ ਵਿਆਹੀ ਹੋਈ ਹੈ ਅਤੇ ਹੁਣ ਘਰ 'ਚ ਬਲਬੀਰ ਸਿੰਘ ਇਕੱਲਾ ਹੀ ਰਹਿੰਦਾ ਸੀ। ਅੱਜ ਸਵੇਰੇ ਸਾਢੇ 8 ਵਜੇ ਜਦੋਂ ਇਸ ਦਾ ਸਾਥੀ ਉਸ ਨੂੰ ਕੰਮ 'ਤੇ ਨਾਲ ਲੈ ਕੇ ਜਾਣ ਲਈ ਆਇਆ ਤਾਂ ਇਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਇਸ ਦੇ ਦੋਸਤ ਨੇ ਕੰਧ ਟੱਪ ਕੇ ਅੰਦਰ ਵੇਖਿਆ ਤਾਂ ਇਸ ਦੀ ਲਾਸ਼ ਰਸੋਈ ਵਿੱਚ ਪਈ ਸੀ। ਲਾਸ਼ ਦੇ ਨੇੜੇ ਹੀ ਸਰਿੰਜਾਂ ਅਤੇ ਕੁਝ ਪੁੜ੍ਹੀਆਂ ਪਈਆਂ ਹੋਈਆਂ ਸਨ ਅਤੇ ਫਿਰ ਇਸ ਨੂੰ ਚੁੱਕ ਕੇ ਰਸੋਈ ਚੋਂ ਬਾਹਰ ਲਿਆਂਦਾ ਗਿਆ।

ਇਹ ਵੀ ਪੜ੍ਹੋ: Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ
ਇਸੇ ਤਰ੍ਹਾਂ ਘਟਨਾ ਤੋਂ ਕੁਝ ਘੰਟੇ ਬਾਅਦ ਹੀ ਇਕ ਹੋਰ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਿਆ। ਜਾਣਕਾਰੀ ਦਿੰਦੇ ਪਿੰਡ ਦੇ ਮੁਹਤਬਰ ਸਟੀਫਨ ਕਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਆਇਆ ਕਿ ਸ਼ੈਲੀ ਪੁੱਤਰ ਹੰਸ ਰਾਜ ਪਿੰਡ ਦੇ ਟਿੱਬੀ ਪੀਰ ਵਾਲੇ ਪਾਸੇ ਟੀਕਾ ਲਾਕੇ ਬੇਹੋਸ਼ ਪਿਆ, ਇਸ ਦੇ ਘਰਦਿਆਂ ਨੂੰ ਸੂਚਿਤ ਕਰੋ। ਇਸ ਦੌਰਾਨ ਉਕਤ ਨੌਜਵਾਨ ਨੂੰ ਚੁੱਕ ਕੇ ਸੁਭਾਨਪੁਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ 'ਤੇ ਤਾਇਨਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਤੋਂ ਬਾਅਦ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਲਾਕੇ 'ਚ ਚਿੱਟੇ ਦੀ ਵਿਕਰੀ ਬੇਰੋਕ-ਟੋਕ ਚੱਲ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ।

ਪਿੰਡ ਦੇ ਵਸਨੀਕਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ 'ਚ ਚੱਲ ਰਹੇ ਨਸ਼ੇ ਦੇ ਗੋਰਖਧੰਦੇ ਨੂੰ ਤੁਰੰਤ ਬੰਦ ਕੀਤਾ ਜਾਵੇ। ਇਸ ਦੌਰਾਨ ਥਾਣਾ ਢਿੱਲਵਾਂ ਮੁਖੀ ਦਲਵਿੰਦਰਬੀਰ ਸਿੰਘ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਸ ਨੇ ਚਿੱਟਾ ਵੇਚਣ ਵਾਲੇ ਪਿੰਡ ਦੇ ਹੀ ਇਕ ਨੌਜਵਾਨ ਘੁਦੂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣੇ ਕਰ ਲਓ ਤਿਆਰੀ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
NEXT STORY