ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਬੀਤੀ ਦੇਰ ਰਾਤ ਦੀਨਾਨਗਰ ਵਿਖੇ ਮੇਨ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਦੋ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਿਤੇਸ਼ ਅਗਰਵਾਲ (25) ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜਨ ਪੁੱਤਰ ਭਾਰਤ ਭੂਸ਼ਨ ਦੋਵੇਂ ਵਾਸੀ ਦੀਨਾਨਗਰ ਬੀਤੀ ਦੇਰ ਰਾਤ ਗੁਰਦਾਸਪੁਰ ਤੋਂ ਦੀਨਾਨਗਰ ਆਪਣੇ ਘਰ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ। ਜਦ ਕਰੀਬ ਰਾਤ 10 ਵਜੇ ਜੀ. ਟੀ. ਰੋਡ 'ਤੇ ਸਥਿਤ ਭਾਰਤ ਫੈਕਟਰੀ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਵੱਲੋਂ ਐਲਟੋ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਇਨ੍ਹਾਂ ਦੋਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਇਹ ਵੀ ਪੜ੍ਹੋ- ਇੱਟਾਂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਦੇ ਕਤਲ ਮਾਮਲੇ ’ਚ ਨਵਾਂ ਮੋੜ
ਜਾਣਕਾਰੀ ਅਨੁਸਾਰ ਗੱਡੀ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਦੋਵਾਂ ਨੌਜਵਾਨਾਂ ਨੂੰ ਕਾਫ਼ੀ ਦੂਰ ਤੱਕ ਹਵਾ ਵਿੱਚ ਉਛਾਲ ਕੇ ਹੇਠਾਂ ਸੁੱਟਿਆ ਗਿਆ, ਜਿਸ ਕਾਰਨ ਇਹਨਾਂ ਦੋਵਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੂਜੇ ਪਾਸੇ ਦੀਨਾਨਗਰ ਪੁਲਸ ਵੱਲੋਂ ਇਨੋਵਾ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਗੱਡੀ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਵੱਢੇ ਜਾਣ ਦੇ ਮਾਮਲੇ 'ਚ ਨਵਾਂ ਮੋੜ
NEXT STORY