ਭਵਾਨੀਗੜ੍ਹ (ਕਾਂਸਲ) : ਫੱਗੂਵਾਲਾ ਕੈਂਚੀਆਂ ਤੋਂ ਮੋਟਰਸਾਈਕਲ ਰਾਹੀ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਏ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਕਲੋਨੀਆਂ ’ਚ ਰਹਿਣ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਕੁਝ ਲੜਕੇ ਆਪਣੇ ਮੋਟਰਸਾਈਕਲਾਂ ਰਾਹੀ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਏ ਸਨ ਅਤੇ ਜਿਥੋਂ ਇਹ ਲੜਕੇ ਮਾਤਾ ਨੈਣਾਂ ਦੇਵੀ ਦੇ ਦਰਸ਼ਨ ਕਰ ਕੇ ਅੱਗੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਨ ਲਈ ਚਲੇ ਗਏ ਅਤੇ ਜਦੋਂ ਇਹ ਉਥੋਂ ਵਾਪਸ ਆ ਰਹੇ ਸਨ। ਸ਼ਹਿਰ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਜਿਸ ’ਤੇ ਦੋ ਨੌਜਵਾਨ ਸਵਾਰ ਸਨ ਦੀ ਇਕ ਟਰੱਕ ਨਾਲ ਟੱਕਰ ਹੋ ਗਈ ਅਤੇ ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਗੁਰਜੀਤ ਸ਼ਰਮਾ ਪੁੱਤਰ ਵਦੇਸ਼ੀ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਗੰਭੀਰ ਰੂਪ ’ਚ ਜ਼ਖਮੀ ਹੋਏ ਨੌਜਵਾਨ ਮੋਹਿਤ ਸ਼ਰਮਾ ਪੁੱਤਰ ਹਰਦੇਵ ਸ਼ਰਮਾ ਨੇ ਵੀ ਇਲਾਜ ਲਈ ਪੀ.ਜੀ.ਆਈ ਲਿਜਾਂਦੇ ਸਮੇਂ ਰਸਤੇ ’ਚ ਹੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਦੋੜ ਗਈ।
ਐੱਫ.ਸੀ.ਆਈ ਪੱਲੇਦਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਭੀਮ ਸਿੰਘ ਅਤੇ ਕਰਨੈਲ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਦੋਵੇ ਹੀ ਨੌਜਵਾਨ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਬੰਧਤ ਪ੍ਰਵਾਸੀ ਪਰਿਵਾਰਾਂ ਨਾਲ ਸਬੰਧਤ ਸਨ ਤੇ ਹੁਣ ਇਹ ਨੌਜਵਾਨ ਹੀ ਆਪਣੇ ਪਰਿਵਾਰ ਦੇ ਗੁਜਾਰੇ ਦਾ ਸਹਾਰਾ ਸਨ ਇਸ ਲਈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋਵੇ ਪੀੜਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਗਾ ‘ਚ ਇਜ਼ੀ ਰਜਿਸਟਰੀ ਦਾ ਕੰਮ ਸ਼ੁਰੂ
NEXT STORY