ਗੜ੍ਹਸ਼ੰਕਰ (ਭਾਰਦਵਾਜ)- ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਮਾਹਿਲਪੁਰ ਪੁਲਸ ਨੇ ਇਕ 15 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ ਹੈ।
ਪੁਲਸ ਕੋਲ ਦਰਜ ਸ਼ਿਕਾਇਤ ’ਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ 15 ਸਾਲਾ ਬੇਟੀ ਸਕੂਲ ’ਚ ਅਚਾਨਕ ਬੀਮਾਰ ਹੋ ਗਈ ਸੀ। ਜਦੋਂ ਪਰਿਵਾਰ ਨੇ ਉਸ ਦਾ ਮੈਡੀਕਲ ਚੈੱਕਅਪ ਕਰਵਾਇਆ ਤਾਂ ਡਾਕਟਰੀ ਜਾਂਚ ਦੌਰਾਨ ਪਤਾ ਲੱਗਾ ਕਿ ਲੜਕੀ 4-5 ਮਹੀਨਿਆਂ ਦੀ ਗਰਭਵਤੀ ਹੈ। ਇਸ ਤੋਂ ਬਾਅਦ ਜਦੋਂ ਪਰਿਵਾਰ ਨੇ ਲੜਕੀ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਆਪਣੇ ਨਾਲ ਵਾਪਰੀ ਹੱਡ-ਬੀਤੀ ਸੁਣਾਈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
ਪੀੜਤਾ ਨੇ ਪਰਿਵਾਰ ਨੂੰ ਦੱਸਿਆ ਕਿ ਰਾਹੁਲ ਗਿੱਲ ਉਸ ਨੂੰ ਬਹਿਲਾ-ਫੁਸਲਾ ਕੇ ਆਪਣੇ ਘਰ ਲੈ ਗਿਆ ਸੀ, ਜਿੱਥੇ ਉਸ ਨੇ ਕੁੜੀ ਨਾਲ ਗਲਤ ਕੰਮ ਕੀਤਾ। ਇਸ ਤੋਂ ਬਾਅਦ ਜਸਵਿੰਦਰ ਸਿੰਘ ਬੈਂਸ ਨੇ ਵੀ ਉਸ ਨਾਲ ਜ਼ਬਰਦਸਤੀ ਸੰਬੰਧ ਬਣਾਏ। ਮੁਲਜ਼ਮ ਕੁੜੀ ਨੂੰ ਧਮਕੀ ਦਿੰਦੇ ਸਨ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਹੇਠ ਕੇਸ ਦਰਜ ਕਰਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ 'ਚ...
NEXT STORY