ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਵਿੱਚ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਪੁਲਸ ਦਾ ਕੋਈ ਡਰ ਨਹੀਂ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਰਾਮਬਲੀ ਚੌਂਕ ਦਾ ਸਾਹਮਣੇ ਆਇਆ ਹੈ, ਜਿੱਥੇ ਕੁਝ ਅਣਪਛਾਤੇ ਲੋਕਾਂ ਨੇ ਦਿਨ-ਦਿਹਾੜੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।

ਇਸ ਸਬੰਧੀ ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਉੱਚੀ ਆਵਾਜ਼ ਸੁਣੀ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਗੋਲ਼ੀਆਂ ਚੱਲੀਆਂ ਹਨ। ਇਸ ਦੇ ਨਾਲ ਹੀ ਗੋਲ਼ੀਬਾਰੀ ਵਿੱਚ ਦੋ ਨੌਜਵਾਨ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਸ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਗੋਲ਼ੀਆਂ ਚਲਾਉਣ ਵਾਲਿਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਗੋਲੀ ਮਾਰੀ ਗਈ ਸੀ, ਉਨ੍ਹਾਂ ਦੀ ਵੀ ਪੂਰੀ ਤਰ੍ਹਾਂ ਪਛਾਣ ਨਹੀਂ ਹੋ ਸਕੀ ਹੈ ਪਰ ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਗੋਲ਼ੀ ਸੈਲੂਨ ਦੇ ਸ਼ੀਸ਼ੇ 'ਤੇ ਵੀ ਲੱਗੀ।
ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ
ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਮਬਲੀ ਚੌਂਕ 'ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ
NEXT STORY