ਮੋਗਾ (ਕਸ਼ਿਸ਼): ਥਾਣਾ ਸਿਟੀ ਮੋਗਾ ਦੀ ਪੁਲਸ ਨੇ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਦੇ ਚਲਦਿਆਂ ਇੱਕ ਨੌਜਵਾਨ ਅਤੇ ਉਸ ਦੇ ਦੋਸਤ ਨੂੰ ਅਗਵਾ ਕਰਕੇ ਬੰਧਕ ਬਣਾਉਣ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਕਈ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਕਾਸ਼ਦੀਪ ਨੇ ਦੱਸਿਆ ਕਿ 5 ਮਈ 2026 ਦੀ ਦੇਰ ਸ਼ਾਮ ਜਦੋਂ ਉਹ ਆਪਣੇ ਭਰਾ ਦਲਜੀਤ ਸਿੰਘ ਨਾਲ ਖਾਣਾ ਖਾਣ ਲਈ ਇੱਕ ਢਾਬੇ 'ਤੇ ਜਾ ਰਿਹਾ ਸੀ, ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਗੱਲਬਾਤ ਕਰਨ ਦੇ ਬਹਾਨੇ ਆਪਣੀ ਗੱਡੀ ਵਿੱਚ ਬਿਠਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕੱਚਾ ਦੋਸਾਂਝ ਰੋਡ ਸਥਿਤ ਆਪਣੇ ਘਰ ਲਿਜਾਇਆ ਗਿਆ, ਜਿੱਥੇ ਦੋਵਾਂ ਨੂੰ ਜ਼ਬਰਦਸਤੀ ਬੰਧਕ ਬਣਾ ਕੇ ਰੱਖਿਆ ਗਿਆ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ,।
ਇਸ ਘਟਨਾ ਦੌਰਾਨ ਅਕਾਸ਼ਦੀਪ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਲਖਵੀਰ ਸਿੰਘ, ਨਿਰਮਲ ਸਿੰਘ, ਲਖਵੀਰ ਸਿੰਘ ਦੇ ਬੇਟੇ, ਗਾਂਧੀ ਨਾਮਕ ਵਿਅਕਤੀ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) 2023 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਪ੍ਰਾਇਮਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਾਰਾ ਵਿਵਾਦ ਪੈਸਿਆਂ ਦੇ ਲੈਣ-ਦੇਣ ਦੀ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
NEXT STORY