ਮੋਹਾਲੀ (ਪਰਦੀਪ) : ਕਾਂਗਰਸ ਨੇ ਜਗਦੀਸ਼ ਟਾਈਟਲਰ ਨੂੰ ਸਪੈਸ਼ਲ ਇਨਵਾਇਟੀ ਮੈਂਬਰ ਬਣਾਕੇ ਪੀੜਤ ਸਿੱਖ ਪਰਿਵਾਰਾ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਜਗਦੀਸ਼ ਟਾਈਟਲਰ ਦੀ ਨਿਯੁਕਤੀ ਦਾ ਸਖ਼ਤ ਨੋਟਿਸ ਲੈਂਦਿਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਸਿੱਖ ਕੌਮ ਦੇ ਹਿਰਦਿਆ ਨੂੰ ਵਾਰ-ਵਾਰ ਪਰੇਸ਼ਾਨ ਕਰ ਰਹੀ ਹੈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੇ ਗਲਤ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਨਸੀਹਤ ਦਿੰਦਿਆ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਕੌਮ ਨਾਲ ਟਕਰਾਉਣ ਤੋਂ ਬਾਜ ਆਵੇ। ਦੱਸਣਯੋਗ ਹੈ ਕਿ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ’ਤੇ ਹੁਣ ਵਿਵਾਦ ਛਿੜ ਗਿਆ। ਦਰਅਸਲ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ’ਚ ਜਗਦੀਸ਼ ਟਾਈਟਲਰ ਦਾ ਨਾਂ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਗੁਰੂਧਾਮਾਂ ’ਤੇ ਸਰਕਾਰ ਦਾ ਕਬਜ਼ਾ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ : ਸਿਰਸਾ
ਦੱਸ ਦਈਏ ਕਿ ਟਾਈਟਲਰ ਦਾ ਨਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ’ਚ ਸਾਹਮਣੇ ਆਇਆ ਸੀ। ਟਾਈਟਲਰ ’ਤੇ ਦੋਸ਼ ਲੱਗਦੇ ਰਹੇ ਹਨ ਕਿ ਉਸ ਨੇ 1984 ’ਚ ਲੋਕਾਂ ਨੂੰ ਸਿੱਖ ਵਿਰੋਧੀ ਦੰਗਿਆਂ ਦੌਰਾਨ ਭੜਕਾਇਆ ਸੀ। ਟਾਈਟਲਰ ਦੇ ਨਾਲ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਜੇ .ਪੀ. ਅਗਰਵਾਲ, ਸਾਬਕਾ ਰਾਸ਼ਟਰੀ ਸਕੱਤਰ ਜਨਾਰਦਨ ਦਿਵੇਦੀ ਅਤੇ ਸਾਬਕਾ ਕੇਂਦਰੀਆਂ ਕਪਿਲ ਸਿੱਬਲ, ਅਜੇ ਮਾਕਨ ਅਤੇ ਕ੍ਰਿਸ਼ਨਾ ਤੀਰਥ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਜਗਦੀਸ਼ ਸਮੇਤ ਇਨ੍ਹਾਂ ਨੇਤਾਵਾਂ ਦੀ ਨਿਯੁਕਤੀ ਦਾ ਆਦੇਸ਼ ਕਾਂਗਰਸ ਜਨਰਲ ਸਕੱਤਰ ਕੇ. ਸੀ. ਵੇਨੂੰਗੋਪਾਲ ਵਲੋਂ ਵੀਰਵਾਰ ਨੂੰ ਜਾਰੀ ਕੀਤਾ ਗਿਆ। ਇਸ ਦੇ ਅਧੀਨ 87 ਨੇਤਾਵਾਂ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਮੈਂਬਰ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸ਼੍ਰੀਨਗਰ ਨੂੰ ਦਿੱਲੀ ਨਾਲ ਜੋੜਦੇ ਸਤਲੁਜ ਦਰਿਆ ’ਤੇ ਬਣੇ ਪੁਲ ਦੀ ਸਲੈਬ ਧਸੀ, ਰਾਹਗੀਰ ਪ੍ਰੇਸ਼ਾਨ
NEXT STORY