ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ,ਆਨੰਦ) : ਇਕ ਨੌਜਵਾਨ ਨੂੰ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ ਉਸ ਤੋਂ ਅਸਲ ਦਸਤਾਵੇਜ਼, ਸਕੂਲ ਸਰਟੀਫਿਕੇਟ, ਪਾਸਪੋਰਟ ਅਤੇ ਸਾਢੇ 6 ਲੱਖ ਰੁਪਏ ਲੈ ਕੇ ਉਸ ਨੂੰ ਵਿਦੇਸ਼ ਨਾ ਭੇਜਣ ਅਤੇ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਡਾਲਰ ਅਤੇ ਰਾਹੁਲ ਮਾਲਕ ਆਰ. ਬੀ. ਇਮੀਗਰੇਸ਼ਨ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਾਬਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੂਟੇ ਵਾਲਾ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਸ ਦਾ ਲੜਕਾ ਆਕਾਸ਼ਦੀਪ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ ਅਤੇ ਡਾਲਰ ਅਤੇ ਰਾਹੁਲ ਨੇ ਉਸ ਦੇ ਲੜਕੇ ਆਕਾਸ਼ਦੀਪ ਨੂੰ ਵਿਦੇਸ਼ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 6.5 ਲੱਖ ਰੁਪਏ ਦੇ ਨਾਲ ਅਸਲ ਦਸਤਾਵੇਜ਼, ਸਕੂਲ ਸਰਟੀਫਿਕੇਟ, ਪਾਸਪੋਰਟ ਆਦਿ ਲਏ ਸਨ ਪਰ ਅੱਜ ਤੱਕ ਉਨ੍ਹਾਂ ਨੇ ਨਾ ਤਾਂ ਆਕਾਸ਼ਦੀਪ ਨੂੰ ਯੂ. ਕੇ. ਭੇਜਿਆ ਹੈ ਅਤੇ ਨਾ ਹੀ ਉਸ ਤੋਂ ਲਏ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਗੁਰਦਾਸਪੁਰ 'ਚ ਹੋ ਗਿਆ ਵੱਡਾ ਵਾਕਾ, ਜਿੰਮ ਦੇ ਬਾਹਰ ਪਤੀ-ਪਤਨੀ ਨੇ...
NEXT STORY