ਜਲੰਧਰ (ਮਹੇਸ਼/ਧਵਨ)- ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਸੰਜੀਵ ਅਰੋੜਾ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ. ਆਰ. ਆਈ. ਮਾਮਲੇ ਪੰਜਾਬ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਪਰਮਜੀਤ ਸਿੰਘ ਰਾਏਪੁਰ ਮੈਂਬਰ ਐੱਸ. ਜੀ. ਪੀ. ਸੀ. ਕਾਰਜਕਾਰੀ ਕਮੇਟੀ ਅਤੇ ਸਾਬਕਾ ਚੇਅਰਮੈਨ ਜਲੰਧਰ ਨਗਰ ਸੁਧਾਰ ਟਰੱਸਟ ਨੇ ਨਿੱਘਾ ਸੁਆਗਤ ਕੀਤਾ।
ਘੰਟਾ ਭਰ ਚੱਲੀ ਇਸ ਮੀਟਿੰਗ ਵਿਚ ਪ੍ਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ ਖਾਸ ਕਰ ਕੇ ਜ਼ਮੀਨਾਂ ਦੇ ਝਗੜੇ ਅਤੇ ਉਨ੍ਹਾਂ ਉੱਤੇ ਕਬਜ਼ੇ ਕਰਨ ਦੇ ਮਾਮਲਿਆਂ ਨੂੰ ਵਿਚਾਰਿਆ ਗਿਆ, ਜੋਕਿ ਵੱਡੀ ਚਿੰਤਾ ਦਾ ਕਾਰਨ ਹੈ। ਇਸ ਤੋਂ ਇਲਾਵਾ ਜਬਰੀ ਵਸੂਲੀ ਦੀਆਂ ਘਟਨਾਵਾਂ ਵੀ ਇਕ ਸਮੱਸਿਆ ਵਜੋਂ ਵਿਚਾਰੀਆਂ ਗਈਆਂ, ਜਿਨ੍ਹਾਂ ਨਾਲ ਆਮ ਲੋਕਾਂ ਖਾਸ ਕਰ ਕੇ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਜਿੱਠਣ ਦੀ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਸੰਸਦ ਮੈਂਬਰ ਢੇਸੀ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਅਤੇ ਰਾਜਧਾਨੀ ਚੰਡੀਗੜ੍ਹ ਲਈ ਮੁੜ੍ਹ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ, ਖਾਸ ਕਰਕੇ ਲੰਡਨ, ਬਰਮਿੰਘਮ ਅਤੇ ਹੋਰ ਯੂਰਪੀਅਨ ਸਥਾਨਾਂ ਸਮੇਤ ਉੱਤਰੀ ਅਮਰੀਕਾ ਅਤੇ ਏਸ਼ੀਆਈ ਮੁਲਕਾਂ ਤੋਂ ਇਹ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਅੰਤਰਰਾਸ਼ਟਰੀ ਕਾਰਗੋ ਬੰਦਰਗਾਹ, ਜਿਸ ਨੂੰ ਹਾਲ ਹੀ ਵਿਚ ਭਾਰਤ-ਪਾਕਿ ਤਣਾਅ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ, ਨੂੰ ਦੁਬਾਰਾ ਖੋਲ੍ਹਣ ਦੀ ਜ਼ਰੂਰਤ ਹੈ।ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਵਾਂਗ ਦੁਨੀਆ ਭਰ ਵਿਚ ਵਸਦੇ ਪੰਜਾਬੀ ਦੁਵੱਲੇ ਸਬੰਧਾਂ ਨੂੰ ਹੋਰ ਪਕੇਰਾ ਕਰਨ ਦੀ ਇੱਛਾ ਰੱਖਦੇ ਹਨ ਤੇ ਪੰਜਾਬ ਦੀ ਤਰੱਕੀ ਲਈ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਠਾਏ ਗਏ ਮਾਮਲਿਆਂ ਨੂੰ ਪੰਜਾਬ ਸਰਕਾਰ ਅਤੇ ਭਾਰਤ ਦੇ ਸਬੰਧਤ ਅਧਿਕਾਰੀ ਗੰਭੀਰਤਾ ਨਾਲ ਜਲਦ ਹੱਲ ਕਰਨ ਲਈ ਚਾਰਾਜੋਈ ਕਰਨਗੇ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT
NEXT STORY