ਗੁਰੂ ਕਾ ਬਾਗ (ਭੱਟੀ)- ਰੂਸ ਅਤੇ ਯੂਕ੍ਰੇਨ ਵਿਚਕਾਰ ਚੱਲ ਰਹੀ ਜੰਗ ਨੇ ਜਿੱਥੇ ਪੂਰੀ ਦੁਨੀਆ ਨੂੰ ਫਿਕਰਾਂ ਵਿੱਚ ਪਾਇਆ ਹੋਇਆ ਹੈ, ਉੱਥੇ ਹੀ ਅੰਮ੍ਰਿਤਸਰ ਦੀ ਰਹਿਣ ਵਾਲੀ ਸੋਨਾਲੀ ਦਾ ਪਰਿਵਾਰ ਇਸ ਸਮੇਂ ਡੂੰਘੀ ਚਿੰਤਾ ਵਿੱਚ ਪਿਆ ਹੋਇਆ ਹੈ। ਸੋਨਾਲੀ ਦੀ ਮਾਤਾ ਸੋਨੀਆ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ 5 ਸਾਲ ਪਹਿਲਾਂ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਕਰਨ ਲਈ ਯੂਕ੍ਰੇਨ ਦੇ ਸ਼ਹਿਰ ਖਾਰਕੀਵ ਵਿਖੇ ਗਈ ਸੀ ਅਤੇ ਉਸ ਦਾ ਆਖ਼ਰੀ ਸਾਲ ਚੱਲ ਰਿਹਾ ਸੀ ਕਿ ਅਚਾਨਕ ਹੀ ਰੂਸ ਅਤੇ ਯੂਕਰੇਨ ਵਿੱਚ ਯੁੱਧ ਛਿੜ ਗਿਆ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਰੂਸ ਦੇ ਬਾਰਡਰ ਤੋਂ ਸਿਰਫ਼ 30 ਕਿਲੋਮੀਟਰ ਦੀ ਦੂਰੀ 'ਤੇ ਖਾਰਕੀਵ ਸ਼ਹਿਰ ਵਿਚ ਰਹਿ ਰਹੀ ਹੈ, ਜਿੱਥੇ ਇਸ ਸਮੇਂ ਦੋਹਾਂ ਦੇਸ਼ਾਂ ਵਿਚਕਾਰ ਭਿਆਨਕ ਯੁੱਧ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਸਮੇਤ ਹੋਰਨਾਂ ਕੁੜੀਆਂ ਅਤੇ ਵਿਦਿਆਰਥੀਆਂ ਵੱਲੋਂ ਖਾਰਕੀਵ ਅਤੇ ਮੈਟਰੋ ਸਟੇਸ਼ਨ ਦੀ ਬੇਸਮੈਂਟ ਵਿਚ ਪਨਾਹ ਲਈ ਹੋਈ ਹੈ, ਜਿੱਥੇ ਆਏ ਦਿਨ ਹੀ ਨੇੜੇ ਦੇ ਕਈ ਇਲਾਕਿਆਂ ਵਿੱਚ ਭਾਰੀ ਬੰਬਾਰੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਰਿਟਾਇਰਡ ਪੁਲਸ ਕਰਮਚਾਰੀ ਦੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ
ਉਨ੍ਹਾਂ ਦੱਸਿਆ ਕਿ ਇਸ ਸਮੇਂ ਉਨ੍ਹਾਂ ਦੀ ਬੇਟੀ ਨਾਲ ਦਿਨ ਵਿੱਚ ਇਕ ਜਾਂ ਦੋ ਵਾਰ ਸੰਪਰਕ ਹੁੰਦਾ ਹੈ ਪਰ ਹੁਣ ਉਨ੍ਹਾਂ ਦਾ ਸੰਪਰਕ ਘੱਟ ਹੋ ਰਿਹਾ ਹੈ ਕਿਉਂਕਿ ਉਥੇ ਬਿਜਲੀ ਦਾ ਪ੍ਰਬੰਧ ਨਾ ਹੋਣ ਕਾਰਨ ਫੋਨ ਨਹੀਂ ਹੋ ਰਹੇ, ਜਿਸ ਕਾਰਨ ਉਨ੍ਹਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ਼ ਇਕ ਬਰੈੱਡ ਅਤੇ ਕੁਝ ਬਿਸਕੁਟ ਦੇ ਪੈਕੇਟ ਅਤੇ ਪੀਣ ਵਾਲੇ ਪਾਣੀ ਦੀ ਬੋਤਲ ਹੀ ਮਿਲੀ ਹੈ ਜਦਕਿ ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਚੀਜ਼ਾਂ ਘੱਟ ਪਹੁੰਚ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਸੰਸਦ ਮੈਂਬਰ ਭਗਵੰਤ ਮਾਨ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੀ ਕੁੜੀ ਦੀ ਡਿਟੇਲ ਭੇਜੀ ਗਈ ਹੈ। ਇਸ ਤੋਂ ਇਲਾਵਾ ਦਿੱਲੀ ਵਿਖੇ ਇੰਡੀਅਨ ਅੰਬੈਸੀ ਅਤੇ ਵਿਦੇਸ਼ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਪਰ ਉਥੋਂ ਵੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲ ਰਿਹਾ ਅਤੇ ਉਹ ਕਹਿ ਰਹੇ ਹਨ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਾਡੀ ਬੇਟੀ ਦੇ ਨਾਲ-ਨਾਲ ਹੋਰਨਾਂ ਬੱਚਿਆਂ ਦੀ ਸੁਰੱਖਿਅਤ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਸਹੀ ਸਲਾਮਤ ਆ ਕੇ ਮਿਲ ਸਕਣ।
ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਹੁਸ਼ਿਆਪੁਰ ਜ਼ਿਲ੍ਹੇ ਦੇ 20 ਲੋਕਾਂ ਦੀ ਸੂਚੀ ਗ੍ਰਹਿ ਵਿਭਾਗ ਨੂੰ ਭੇਜੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੋਰੀ ਦੀਆਂ ਗੱਡੀਆਂ ਦਿੱਲੀ ਤੋਂ ਲਿਆ ਕੇ ਵੇਚਣ ਵਾਲੇ ਗਿਰੋਹ ਦਾ ਮੈਂਬਰ ਕਾਬੂ, 4 ਲਗਜ਼ਰੀ ਗੱਡੀਆਂ ਬਰਾਮਦ
NEXT STORY