ਚੰਡੀਗੜ੍ਹ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਕ੍ਰੇਨ ਅਤੇ ਰੂਸ ਦਰਮਿਆਨ ਵੱਧਦੇ ਤਣਾਅ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸੁਖਬੀਰ ਬਾਦਲ ਨੇ ਇਸ ਸਬੰਧ ’ਚ ਆਪਣੀ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਬੇਨਤੀ ਕਰਦੇ ਹੋਏ ਯੂਕਰੇਨ ਵਿੱਚ ਫ਼ਸੇ ਭਾਰਤੀਆਂ ਨੂੰ ਤੁਰੰਤ ਭਾਰਤ ਭੇਜਣ ਲਈ ਕਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਸੁਖਬੀਰ ਬਾਦਲ ਨੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ‘‘ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਮੇਰੀ ਬੇਨਤੀ ਹੈ ਕਿ ਉਹ ਯੂਕਰੇਨ ਵਿੱਚ ਫ਼ਸੇ ਭਾਰਤੀਆਂ, ਖ਼ਾਸ ਕਰਕੇ ਸੈਂਕੜਿਆਂ ਦੀ ਗਿਣਤੀ 'ਚ ਫ਼ਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਕੱਢ ਲਿਆਉਣ ਲਈ ਹੰਗਾਮੀ ਕਦਮ ਚੁੱਕਣ, ਜਿਨ੍ਹਾਂ ਨੇ ਰੂਸ ਵੱਲੋਂ ਯੁੱਧ ਦੇ ਐਲਾਨ ਤੋਂ ਬਾਅਦ ਦੁਖਦਾਇਕ ਸੁਨੇਹੇ ਭੇਜੇ ਹਨ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘‘ਹਵਾਈ ਯਾਤਰਾ ਦਾ ਪ੍ਰਬੰਧ ਕਰਕੇ ਸਾਰੇ ਭਾਰਤੀਆਂ ਨੂੰ ਤੁਰੰਤ ਭਾਰਤ ਲਿਆਉਣਾ ਚਾਹੀਦਾ ਹੈ।’’
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
ਦੱਸਣਯੋਗ ਹੈ ਕਿ ਯੂਕ੍ਰੇਨ ਅਤੇ ਰੂਸ ਦਰਮਿਆਨ ਵੱਧਦੇ ਤਣਾਅ ਦੌਰਾਨ ਭਾਰਤੀ ਦੂਤਾਵਾਸ ਨੇ 24 ਫਰਵਰੀ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ 'ਚ ਯੂਕ੍ਰੇਨ 'ਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕ੍ਰੇਨ ਦੀ ਮੌਜੂਦਾ ਸਥਿਤੀ ਡਾਵਾਂਡੋਲ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕ੍ਰਿਪਾ ਕਰਕੇ ਸ਼ਾਂਤ ਰਹੋ ਅਤੇ ਜਿੱਥੇ ਵੀ ਰਹੋ ਸੁਰੱਖਿਅਤ ਰਹੋ। ਯੂਕ੍ਰੇਨ ਦੇ ਕਈ ਸ਼ਹਿਰਾਂ ਵਿੱਚ ਧਮਾਕਿਆਂ ਦੀ ਖ਼ਬਰ ਹੈ। ਕਾਲੇ ਸਾਗਰ ਦੇ ਨੇੜੇ ਓਡੇਸਾ ਵਿੱਚ ਦੋ ਸ਼ਕਤੀਸ਼ਾਲੀ ਧਮਾਕੇ ਹੋਏ ਹਨ। ਰਾਜਧਾਨੀ ਕੀਵ ਵਿੱਚ ਵੀ ਦੋ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਖ਼ਬਰਾਂ ਮੁਤਾਬਕ ਕ੍ਰਾਮੇਟੋਰਸਕ, ਬੇਰਡਯਾਂਸਕ ਅਤੇ ਨਿਕੋਲੇਵ ਸ਼ਹਿਰਾਂ ਵਿੱਚ ਧਮਾਕਿਆਂ ਦੀ ਆਵਾਜ਼ ਸੁਣੀ ਗਈ।
ਪੜ੍ਹੋ ਇਹ ਵੀ ਖ਼ਬਰ - ਵਰਕ ਪਰਮਿਟ ’ਤੇ ਦੁਬਈ ਗਏ ਨੌਜਵਾਨਾਂ ਨਾਲ ਹੋਈ ਹੱਦੋਂ ਮਾੜੀ, ਭੀਖ ਮੰਗਣ ਲਈ ਹੋਏ ਮਜ਼ਬੂਰ
ਭਾਰਤ ਸਰਕਾਰ ਵੱਲੋਂ PMIDC ਦੀ 'ਐਮਸੇਵਾ' ਪਹਿਲ ਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ
NEXT STORY