ਚੰਡੀਗੜ੍ਹ (ਬਿਊਰੋ) : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕ੍ਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ। ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਉਹ ਕੋਈ ਖ਼ਾਸ ਕਦਮ ਚੁੱਕਣ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਯੂਕ੍ਰੇਨ ਦੇ ਵੱਖ-ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ ਹੈ। ਅਜਿਹੀ ਸੰਭਾਵਨਾ ਹੈ ਕਿ ਇਨ੍ਹਾਂ 33 ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਲੋਕ ਯੂਕਰੇਨ ਵਿਚ ਫਸੇ ਹੋ ਸਕਦੇ ਹਨ। ਬੀਬੀ ਬਾਦਲ ਨੇ ਕਿਹਾ ਕਿ ਯੂਕ੍ਰੇਨ ਵਿਚ ਭਾਰਤੀ ਸਫਾਰਤਖਾਨੇ ਰਾਹੀਂ ਇਕਜੁੱਟ ਯਤਨ ਹੋਣੇ ਚਾਹੀਦੇ ਹਨ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਤੇ ਹੋਰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ
ਸਰਦਾਰਨੀ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰਾਲੇ ਵਿਚ ਸਕੱਤਰ ਪੱਛਮੀ ਸ੍ਰੀਮਤੀ ਰੀਨਤ ਸੰਧੂ ਕੋਲ ਵੀ ਪਹੁੰਚ ਕਰਕੇ ਬੇਨਤੀ ਕੀਤੀ ਕਿ ਯੂਕ੍ਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟਣ ਆਏ ਸੀ ਲੁਟੇਰੇ, ਖਜ਼ਾਨਚੀ ਨੇ ਇੰਝ ਦੌੜਾਏ
NEXT STORY