ਤਰਨਤਾਰਨ (ਰਾਜੂ)-ਥਾਣਾ ਹਰੀਕੇ ਤੇ ਸਦਰ ਪੱਟੀ ਦੀ ਪੁਲਸ ਨੇ ਇਕ ਘਰ 'ਚ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਐੱਸ. ਆਈ. ਨਾਇਬ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਦੇ ਸਬੰਧ 'ਚ ਬੱਸ ਅੱਡਾ ਕੈਰੋਂ ਮੌਜੂਦ ਸਨ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਰਣਧੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਸਕੂਲ ਵਾਲੀ ਕੈਰੋਂ ਘਰ 'ਚ ਨਾਜਾਇਜ਼ ਸ਼ਰਾਬ ਕੱਢਦਾ ਤੇ ਵੇਚਦਾ ਹੈ ਤੇ ਜੇਕਰ ਦੋਸ਼ੀ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਹੋ ਸਕਦੀ ਹੈ। ਇਸ ਇਤਲਾਹ 'ਤੇ ਦੋਸ਼ੀ ਘਰ ਛਾਪੇਮਾਰੀ ਕਰ ਕੇ 22500 ਮਿ. ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਜਰੰਗ ਦਲ (ਹਿੰਦੋਸਤਾਨ) ਦੇ ਮੈਂਬਰਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
NEXT STORY