ਰਾਜਪੁਰਾ (ਹਰਵਿੰਦਰ)-ਸਦਰ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 360 ਬੋਤਲਾਂ ਦੇਸੀ ਸ਼ਰਾਬ ਕਾਬੂ ਕੀਤੀਆਂ ਹਨ। ਕਾਰ ਸਵਾਰ 2 ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।
ਥਾਣਾ ਸਦਰ ਅਧੀਨ ਪੈਂਦੀ ਚੌਕੀ ਬਸੰਤਪੁਰਾ ਦੇ ਇੰਚਾਰਜ ਸਵਰਨ ਸਿੰਘ ਨੇ ਦੱਸਿਆ ਕਿ ਹੌਲਦਾਰ ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਬੰਜਾਰੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਇਕ ਹੌਂਡਾ ਸਿਟੀ ਕਾਰ ਨੂੰ ਸ਼ੱਕ ਪੈਣ 'ਤੇ ਰੋਕਿਆ ਤਾਂ ਪੁਲਸ ਨੂੰ ਦੇਖ ਕੇ ਕਾਰ 'ਚ ਸਵਾਰ 2 ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਪੇਟੀਆਂ ਦੇਸੀ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਈਆਂ। ਪੁਲਸ ਨੇ ਸ਼ਰਾਬ ਕਬਜ਼ੇ ਵਿਚ ਲੈ ਕੇ ਫਰਾਰ 2 ਦੋਸ਼ੀਆਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਸ਼ਿਆਰਪੁਰ: ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਕੀਤਾ ਭਰਾ ਦਾ ਕਤਲ
NEXT STORY