ਬਠਿੰਡਾ (ਸੁਖਵਿੰਦਰ)-ਸਦਰ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੀੜ ਤਲਾਬ ਵਿਖੇ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਹੌਲਦਾਰ ਰਣਧੀਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਸ਼ਮਸ਼ੇਰ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 200 ਲਿਟਰ ਲਾਹਣ ਬਰਾਮਦ ਕੀਤੀ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸੇ ਥਾਣੇ ਵੱਲੋਂ ਕੁਲਵੰਤ ਸਿੰਘ ਵਾਸੀ ਬੀੜ ਤਲਾਬ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 30 ਲਿਟਰ ਲਾਹਣ ਅਤੇ 20 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ ਹਵਾਈ ਅੱਡਾ ਬੰਦ, ਟਰੇਨਾਂ ਤੇ ਬੱਸਾਂ ਫੁਲ
NEXT STORY