ਤਰਨਤਾਰਨ, (ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ 10 ਕੈਨੀਆਂ ਦੇਸੀ ਤੇ ਚਾਰ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ ਪੁਲਸ ਮੁਖੀ ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ. ਪੀ. ਡੀ. ਤਿਲਕ ਰਾਜ, ਡੀ. ਐੱਸ. ਪੀ. ਏ. ਕੇ. ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ. ਐੱਸ. ਆਈ. ਭੁਪਿੰਦਰ ਸਿੰਘ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਵਰਿਆਮ ਸਿੰਘ ਉਰਫ ਵਰਿਆਮਾ ਪੁੱਤਰ ਜੁਗਿੰਦਰ ਸਿੰਘ ਵਾਸੀ ਜੰਡ ਪੀਰ ਕਾਲੋਨੀ ਮੁਰਾਦਪੁਰਾ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਵਰਿਆਮ ਸਿੰਘ ਦੇ ਘਰ ਰੇਡ ਕਰ ਕੇ ਉਸ ਨੂੰ ਰੰਗੇ ਹੱਥੀਂ 10 ਕੈਨੀਆਂ ਦੇਸੀ ਤੇ ਚਾਰ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕਰ ਲਿਆ।
ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
NEXT STORY