ਜ਼ੀਰਕਪੁਰ (ਅਸ਼ਵਨੀ) : ਪਟਿਆਲਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੂੰ ਇਕ ਲਾਵਾਰਸ ਮੋਟਰਸਾਈਕਲ ਦੀ ਸ਼ਿਕਾਇਤ ਮਿਲੀ ਸੀ, ਜਿਸ ਦੀ ਜਾਂਚ ਕਰਨ ਤੋਂ ਬਾਅਦ ਹੋਸ਼ ਉਡਾਉਣ ਵਾਲੇ ਤੱਥ ਸਾਹਮਣੇ ਆਏ ਹਨ। ਇਸ ਮੋਟਰਸਾਈਕਲ ਦੇ ਨਾਲ ਹੀ ਥੋੜ੍ਹੀ ਦੂਰ ਚੰਡੀਗੜ੍ਹ ਤੋਂ 4 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਹ ਲਾਸ਼ ਐਰੋ ਸਿਟੀ ਜੇ-ਬਲਾਕ ਦੇ ਕਮਰਸ਼ੀਅਲ ਪਲਾਟਾਂ ’ਚੋਂ ਮਿਲੀ ਹੈ। ਉਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਉਸ ਦਾ ਮੋਟਰਸਾਈਕਲ ਲਾਸ਼ ਤੋਂ ਥੋੜ੍ਹੀ ਦੂਰੀ ’ਤੇ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ।
ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਡੇਰਾਬਸੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ। ਮੌਕੇ ਤੋਂ ਇਕ ਉਸਤਰਾ ਵੀ ਬਰਾਮਦ ਹੋਇਆ ਹੈ। ਪੁਲਸ ਨੇ ਮੋਟਰਸਾਈਕਲ ਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ। ਪੁਲਸ ਨੂੰ ਪਤਾ ਲੱਗਾ ਕਿ ਨੌਜਵਾਨ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸੀ। ਵਾਰਸਾਂ ਨੇ ਰਾਜਪੁਰਾ ਦੇ ਥਾਣੇ ’ਚ ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਵੀ ਕਰਵਾਈ ਸੀ। ਦਸਤਾਵੇਜ਼ਾਂ ਮੁਤਾਬਕ ਨੌਜਵਾਨ ਦੀ ਪਛਾਣ ਮੁਕਤ ਸਿੰਘ ਵਾਸੀ ਖਡੋਲੀ ਨੇੜੇ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਫ਼ਿਲਹਾਲ ਪੁਲਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਉਡੀਕ ਕਰ ਰਹੀ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਖਡੋਲੀ ਦੇ ਗਗਨਦੀਪ ਨੇ ਦੱਸਿਆ ਕਿ ਉਹ ਪਟਿਆਲਾ ਰੋਡ ’ਤੇ ਬਿਲਡਰ ਕੋਲ ਕੰਮ ਕਰਦਾ ਹੈ ਤੇ ਸੋਮਵਾਰ ਸਵੇਰੇ ਜਦੋਂ ਕਿਸੇ ਨੇ ਵਟਸਐਪ ਗਰੁੱਪ ’ਚ ਮੋਟਰਸਾਈਕਲ ਦੀ ਫੋਟੋ ਪਾਈ ਤਾਂ ਉਸ ਨੇ ਪੁੱਛ ਪੜਤਾਲ ਕੀਤੀ ਕਿ ਮੋਟਰਸਾਈਕਲ ਕਿੱਥੇ ਹੈ ? ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਮੋਟਰਸਾਈਕਲ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਦਾ ਸੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਕਈ ਦਿਨਾਂ ਤੋਂ ਖੜ੍ਹਾ ਹੈ।
ਜਦੋਂ ਪੁਲਸ ਇੱਥੇ ਪੁੱਜੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਥੇ ਇਕ ਲਾਸ਼ ਵੀ ਪਈ ਹੈ। ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਜਾਪਦਾ ਹੈ ਕਿ ਕਿਸੇ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਇੱਥੇ ਸੁੱਟ ਦਿੱਤੀ ਹੈ। ਮ੍ਰਿਤਕ ਦੇ ਹੱਥ ਕਿਸੇ ਕੱਪੜੇ ਨਾਲ ਬੰਨ੍ਹੇ ਹੋਏ ਸਨ, ਜੋ ਪਰਨਾ ਜਾਂ ਦੁਪੱਟਾ ਜਾਪਦਾ ਹੈ। ਮੌਕੇ ਤੋਂ ਮਿਲੇ ਉਸਤਰੇ ਨੂੰ ਪੁਲਸ ਹਥਿਆਰ ਨਹੀਂ ਮੰਨ ਰਹੀ ਪਰ ਇਸ ਨੂੰ ਵਾਰਦਾਤ ’ਚ ਇਸਤੇਮਾਲ ਕੀਤੇ ਜਾਣ ਤੋਂ ਇਨਕਾਰ ਵੀ ਨਹੀਂ ਕਰ ਰਹੀ ਹੈ।
ਹੱਥ-ਪੈਰ ਬੰਨ੍ਹੇ ਹੋਣ ਕਾਰਨ ਕਤਲ ਦਾ ਸ਼ੱਕ : ਥਾਣਾ ਮੁਖੀ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਸਕੰਵਲ ਸਿੰਘ ਸੇਖੋਂ, ਥਾਣਾ ਮੁਖੀ ਜ਼ੀਰਕਪੁਰ ਨੇ ਦੱਸਿਆ ਕਿ ਮ੍ਰਿਤਕ ਦੇ ਹੱਥ-ਪੈਰ ਬੰਨ੍ਹੇ ਹੋਣ ਕਾਰਨ ਕਤਲ ਦਾ ਸ਼ੱਕ ਹੈ। ਅਸਲ ਕਾਰਨਾਂ ਦਾ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਮੌਕੇ ਤੋਂ ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕੀਤੇ ਹਨ। ਉਸਤਰਾ ਵੀ ਮਿਲਿਆ ਹੈ, ਜਿਸ ਨੂੰ ਜਾਂਚ ਲਈ ਰੱਖਿਆ ਗਿਆ ਹੈ। ਮੋਟਰਸਾਈਕਲ ਦੇ ਦਸਤਾਵੇਜ਼ਾਂ ਰਾਹੀਂ ਮ੍ਰਿਤਕ ਦਾ ਪਤਾ ਲਗਾਇਆ ਜਾ ਰਿਹਾ ਹੈ। ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕਾਲਜ ਤੋਂ ਘਰ ਆਉਂਦੇ ਸਮੇਂ ਵਾਪਰ ਗਿਆ ਹਾ.ਦਸਾ, ਦੋਵਾਂ ਸਹੇਲੀਆਂ ਨੇ ਇਕੱਠਿਆਂ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਲਜ ਤੋਂ ਘਰ ਆਉਂਦੇ ਸਮੇਂ ਵਾਪਰ ਗਿਆ ਹਾ.ਦਸਾ, ਦੋਵਾਂ ਸਹੇਲੀਆਂ ਨੇ ਇਕੱਠਿਆਂ ਤੋੜਿਆ ਦਮ
NEXT STORY