ਕੋਟਕਪੂਰਾ (ਨਰਿੰਦਰ)- ਲੰਘੀ ਦੇਰ ਸ਼ਾਮ ਕੋਟਕਪੂਰਾ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕੋਠੇ ਰਾਮਸਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਚਾਚੇ-ਭਤੀਜੇ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਪੰਜ ਲੋਕ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਬਠਿੰਡਾ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੁਰਮੇਲ ਸਿੰਘ (37) ਅਤੇ ਉਸ ਦੇ ਭਤੀਜੇ ਸੁਖਮੰਦਰ ਸਿੰਘ (9) ਵਜੋਂ ਹੋਈ ਹੈ ਜੋ ਕਿ ਗੁਰੂ ਤੇਗ ਬਹਾਦਰ ਨਗਰ ਕੋਟਕਪੂਰਾ ਦੇ ਰਹਿਣ ਵਾਲੇ ਹਨ।
ਸੂਚਨਾ ਮਿਲਣ ਤੋਂ ਬਾਅਦ ਕੋਟਕਪੂਰਾ ਥਾਣਾ ਪੁਲਸ ਮਾਮਲੇ ਦੀ ਜਾਂਚ ਕਰਦੇ ਹੋਏ ਅਗਲੇਰੀ ਕਾਰਵਾਈ ਕਰ ਰਹੀ ਹੈ। ਜ਼ਖਮੀਆਂ 'ਚੋਂ ਬਠਿੰਡਾ 'ਚ ਦਾਖਲ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰੂ ਤੇਗ ਬਹਾਦਰ ਨਗਰ ਕੋਟਕਪੂਰਾ ਦਾ ਰਹਿਣ ਵਾਲਾ ਗੁਰਮੇਲ ਸਿੰਘ ਆਪਣੇ ਭਤੀਜੇ ਸੁਖਮੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੋਟਰਸਾਈਕਲ ’ਤੇ ਆਪਣੇ ਨਾਨਕੇ ਪਿੰਡ ਬੰਬੀਹਾ ਭਾਈ ਗਿਆ ਸੀ। ਉੱਥੋਂ ਵਾਪਸ ਆਉਂਦੇ ਸਮੇਂ ਜਦੋਂ ਉਹ ਰਾਸ਼ਟਰੀ ਰਾਜਮਾਰਗ ’ਤੇ ਕੋਠੇ ਰਾਮਸਰ ਲੰਘ ਕੇ ਥੋੜ੍ਹਾ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲਾਂ ’ਤੇ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਸੁਖਮੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਗੁਰਮੇਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਜ਼ਖਮੀਆਂ 'ਚੋਂ ਦੂਜੇ ਮੋਟਰਸਾਈਕਲ ’ਤੇ ਸਵਾਰ 2 ਲੋਕਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਜਿਨ੍ਹਾਂ 'ਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਮਿਸ਼ਨਰੇਟ ਪੁਲਸ ਜਲੰਧਰ ਦੇ ਵੱਲੋਂ ਲੁੱਟਖੋਹਾਂ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ ਕੀਤਾ ਗ੍ਰਿਫ਼ਤਾਰ
NEXT STORY