ਫਿਰੋਜ਼ਪੁਰ- ਆਪਣੀ ਭਤੀਜੀ ਦਾ ਫੋਨ ਹੈਕ ਕਰ ਕੇ ਉਸ ਦੀਆਂ ਨਿੱਜੀ ਫੋਟੋਆਂ ਵਾਇਰਲ ਕਰਨ ਵਾਲੇ ਕਲਯੁਗੀ ਚਾਚੇ ਦੇ ਖਿਲਾਫ ਪੁਲਸ ਨੇ ਜਾਂਚ ਤੋਂ ਬਾਅਦ ਪਰਚਾ ਦਰਜ ਕਰ ਲਿਆ ਹੈ। ਥਾਣਾ ਸਦਰ ਪੁਲਸ ਨੂੰ ਮਾਰਚ ਮਹੀਨੇ ਵਿਚ ਦਿੱਤੀ ਸ਼ਿਕਾਇਤ ਵਿਚ ਪਿੰਡ ਚਾਂਦੀਵਾਲਾ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਕਿ ਉਸ ਦਾ ਚਾਚਾ ਰਮਨ ਸਿੰਘ ਵਾਸੀ ਘੁਬਾਇਆ ਅਕਸਰ ਉਨਾਂ ਦੇ ਘਰ ਆਉਂਦਾ ਜਾਂਦਾ ਰਹਿੰਦਾ ਹੈ।
ਉਸ ਦੇ ਚਾਚੇ ਨੇ ਉਸ ਦੇ ਫੋਨ ਤੋਂ ਵਟਸਐਪ ਸਕੈਨ ਕਰ ਲਿਆ ਅਤੇ ਉਸ ਦੀਆਂ ਆਪਣੇ ਪਤੀ ਦੇ ਨਾਲ ਖਿੱਚੀਆਂ ਹੋਈਆਂ ਕਈ ਫੋਟੋਆਂ ਹੈਕ ਕਰ ਲਈਆਂ। ਇਸ ਤੋਂ ਬਾਅਦ ਦੋਸ਼ੀ ਨੇ ਇੰਸਟਾਗ੍ਰਾਮ ਤੇ ਉਸ ਦੇ ਨਾਂ ਦੀ ਆਈ.ਡੀ. ਬਣਾ ਕੇ ਉੱਥੇ ਉਸ ਦੀਆਂ ਨਿੱਜੀ ਫੋਟੋਆਂ ਵਾਇਰਲ ਕਰ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ
ਇਸ ਸਬੰਧੀ ਜਦ ਉਸ ਨੂੰ ਅਤੇ ਉਸ ਦੇ ਪਤੀ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਚਾਚਾ ਰਮਨ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਉਲਟਾ ਉਨਾਂ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਇੰਸਪੈਕਟਰ ਜਸਵੰਤ ਸਿੰਘ ਦੇ ਅਨੁਸਾਰ ਸ਼ਿਕਾਇਤ ਦੀ ਜਾਂਚ ਵਿਚ ਦੋਸ਼ ਸਹੀ ਪਾਏ ਜਾਣ 'ਤੇ ਰਮਨ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਸ਼ਹੂਰ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
NEXT STORY