ਪਠਾਨਕੋਟ (ਬਿਊਰੋ) - ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਥਿਤ ਅੱਡਾ ਸਰਨਾ ਨਜ਼ਦੀਕ ਕਾਰ ਦਾ ਸਵੇਰੇ 6 ਵਜੇ ਅਚਾਨਕ ਟਾਇਰ ਫੱਟ ਗਿਆ ਤੇ ਕਾਰ ਅਸੰਤਿਲਨ ਹੋ ਕੇ ਸੜਕ ਕਿਨਾਰੇ ਨਾਲੇ 'ਚ ਡਿੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਪਰਿਵਾਰ ਵਾਲ-ਵਾਲ ਬੱਚਿਆ।
ਜਾਣਕਾਰੀ ਦਿੰਦੇ ਹੋਏ ਹਾਦਸੇ ਦੇ ਸ਼ਿਕਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਤਨੀ ਤੇ ਬੱਚਿਆਂ ਨਾਲ ਗੁਰਦੁਆਰੇ ਮੱਥਾ ਟੇਕਣ ਜਾ ਰਹੇ ਸਨ ਕਿ ਸਰਨਾ ਬਿਜਲੀ ਬੋਰਡ ਦੇ ਦਫਤਰ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਅਚਾਨਕ ਫੱਟ ਗਿਆ ਤੇ ਕਾਰ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਨਾਲੇ 'ਚ ਡਿੱਗ ਗਈ। ਉਸ 'ਚ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਇਕ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇਸ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ।
ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ 'ਚ ਵਧਣਗੇ ਠੇਕਾ ਮੁਲਾਜ਼ਮ
NEXT STORY